Homeਪੰਜਾਬਜੁੱਤੀਆਂ ਦੀ ਦੁਕਾਨ ਦੇ ਮਾਲਕ 'ਤੇ ਗੋਲੀਬਾਰੀ ਦਾ ਮਾਮਲਾ: ਗੈਂਗਸਟਰ ਤੇ ਉਸ...

ਜੁੱਤੀਆਂ ਦੀ ਦੁਕਾਨ ਦੇ ਮਾਲਕ ‘ਤੇ ਗੋਲੀਬਾਰੀ ਦਾ ਮਾਮਲਾ: ਗੈਂਗਸਟਰ ਤੇ ਉਸ ਦਾ ਸਾਥੀ ਕਾਬੂ

ਲੁਧਿਆਣਾ : ਬੀਤੀ ਦੇਰ ਰਾਤ ਜੁੱਤੀਆਂ ਦੀ ਦੁਕਾਨ ਮਾਲਕ ਪ੍ਰਿੰਕਲ ‘ਤੇ ਗੋਲੀਆਂ ਚਲਾਉਣ ਵਾਲੇ ਗੈਂਗਸਟਰ ਨਾਨੂ ਅਤੇ ਉਸ ਦੇ ਸਾਥੀ ਨੂੰ ਜ਼ਿਲ੍ਹਾ ਪੁਲਿਸ ਨੇ ਕਾਬੂ ਕਰ ਲਿਆ ਹੈ। ਸੂਤਰਾਂ ਮੁਤਾਬਕ ਜਵਾਬੀ ਗੋਲੀਬਾਰੀ ‘ਚ ਪ੍ਰਿੰਕਲ ਨੇ ਆਪਣੀ ਲਾਇਸੈਂਸੀ ਪਿਸਤੌਲ ਤੋਂ 6-7 ਰਾਊਂਡ ਫਾਇਰ ਕੀਤੇ, ਜਿਨ੍ਹਾਂ ‘ਚੋਂ 2 ਗੋਲੀਆਂ ਨਾਨੂ ਨੂੰ ਲੱਗੀਆਂ ਜਦਕਿ ਇਕ ਗੋਲੀ ਉਸ ਦੇ ਸਾਥੀ ਨੂੰ ਲੱਗੀ। ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਨਾਨੂ ਅਤੇ ਉਸ ਦਾ ਸਾਥੀ ਮਹਾਂਨਗਰ ਦੇ ਇੱਕ ਵੱਡੇ ਹਸਪਤਾਲ ਵਿੱਚ ਦਾਖ਼ਲ ਹਨ। ਫਿਲਹਾਲ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਦੇ ਸੀ.ਐੱਮ.ਸੀ. ਚੌਕ ਦੇ ਨੇੜੇ ਜੁੱਤੀਆਂ ਦੀ ਦੁਕਾਨ ਦੇ ਮਾਲਕ ਅਤੇ ਉਸ ਦੇ ਕਾਰੋਬਾਰੀ ਸਾਥੀ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਨਾਲ ਪ੍ਰਿੰਕਲ ਅਤੇ ਇਕ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਸੀ.ਐਮ.ਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਡੀ.ਸੀ.ਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਜਾਂਚ ਤੋਂ ਪਤਾ ਚੱਲਿਆ ਹੈ ਕਿ ਗੋਲੀ ਚਲਾਉਣ ਦਾ ਕਾਰਨ ਪ੍ਰਿੰਕਲ ਦਾ ਆਪਣੇ ਸਹੁਰਿਆਂ ਨਾਲ ਚੱਲ ਰਿਹਾ ਝਗੜਾ ਸੀ। ਪ੍ਰਿੰਕਲ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਇਹ ਹਮਲਾ ਉਸਦੇ ਸਹੁਰੇ ਅਤੇ ਰਿਸ਼ਤੇਦਾਰਾਂ ਨੇ ਕੀਤਾ ਹੈ। ਪ੍ਰਿੰਕਲ ਦੀ ਪਤਨੀ, ਜਿਸ ਨਾਲ ਉਸ ਨੇ ਪ੍ਰੇਮ ਵਿਆਹ ਕੀਤਾ ਸੀ, ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਹ ਆਪਣੇ ਪੇਕੇ ਘਰ ਰਹਿ ਰਹੀ ਸੀ। ਪ੍ਰਿੰਕਲ ਨੇ ਦੋਸ਼ ਲਾਇਆ ਕਿ ਇਹ ਹਮਲਾ ਉਸ ਦੇ ਸਹੁਰਿਆਂ ਨੇ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments