ਪੰਜਾਬ : ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ 2024 ਨੂੰ ਹੋਵੇਗੀ। ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਾਨਸਾ ਦੀ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸੁਣਵਾਈ ਹੋਈ ਸੀ। ਪਿਛਲੀ ਪੇਸ਼ੀ ਦੌਰਾਨ ਅਦਾਲਤ ਦੁਆਰਾ ਗਵਾਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅੱਜ ਕਿਸੇ ਕਾਰਨ ਪੇਸ਼ ਨਹੀਂ ਹੋਏ ਅਤੇ ਮੁਲਜ਼ਮਾਂ ਦੀ ਵੀਡਿਉ ਕਾਨਫ੍ਰੈਸਿੰਗ ਦੇ ਮਾਧਿਅਮ ‘ਚ ਪੇਸ਼ੀ ਕਰਵਾਈ ਗਈ। ਅਦਾਲਤ ਨੇ ਗਵਾਹੀ ਲਈ ਅਗਲੀ ਸੁਣਵਾਈ 27 ਨਵੰਬਰ 2024 ਨੂੰ ਰੱਖੀ ਹੈ।
ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਚਲਾ ਕੇ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਨੇ ਲਈ ਸੀ। ਜੋ ਕਿ ਹੁਣ ਜੇਲ੍ਹ ‘ਚ ਬੰਦ ਹੈ ਅਤੇ ਇਸ ਕਤਲ ‘ਚ ਸ਼ਾਮਲ ਕਈ ਗੈਂਗਸਟਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਜੁੜੇ ਕੁਝ ਗਵਾਹਾਂ ਨੂੰ ਵੀ ਕੇਸ ਦੀ ਸੁਣਵਾਈ ਲਈ ਬੁਲਾਇਆ ਜਾ ਰਿਹਾ ਹੈ ਜੋ ਕਿ ਪੇਸ਼ ਨਹੀਂ ਹੋ ਰਹੇ। ਹੁਣ ਉਨ੍ਹਾਂ ਦੀ ਸੁਣਵਾਈ ਲਈ 27 ਨਵੰਬਰ ਦੀ ਤਰੀਕ ਤੈਅ ਕੀਤੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਗਵਾਹਾਂ ਅਦਾਲਤ ‘ਚ ਪੇਸ਼ ਹੁੰਦੇ ਹਨ ਜਾਂ ਨਹੀਂ।