ਚੰਡੀਗੜ੍ਹ: ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operations Cell),(SSOC) ਮੋਹਾਲੀ ਨੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਰੀਦਕੋਟ ਵਿੱਚ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਾਮਲ ਕੈਨੇਡਾ ਅਧਾਰਤ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਯਾਨੀ ਐਤਵਾਰ ਨੂੰ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ 7 ਨਵੰਬਰ, 2024 ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਜਸਵੰਤ ਸਿੰਘ ਗਿੱਲ ਦਾ ਕਤਲ ਵੀ ਕੀਤਾ ਸੀ। ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੰਜਾਬ ਪਰਤ ਆਏ, ਜਿੱਥੇ ਉਨ੍ਹਾਂ ਨੂੰ ਖਰੜ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਗਿਆ।
ਡੀ.ਜੀ.ਪੀ. ਯਾਦਵ ਨੇ ਕਿਹਾ ਕਿ ਉਸ ਦੀ ਗ੍ਰਿਫ਼ਤਾਰੀ ਨਾਲ ਸੂਬੇ ਵਿੱਚ ਇੱਕ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅਗਲੇਰੀ ਜਾਂਚ ਜਾਰੀ ਹੈ।