Homeਪੰਜਾਬਜਲੰਧਰ 'ਚ 3 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੌਰਾਨ 300 ਗ੍ਰਾਮ ਹੈਰੋਇਨ ਕੀਤੀ...

ਜਲੰਧਰ ‘ਚ 3 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੌਰਾਨ 300 ਗ੍ਰਾਮ ਹੈਰੋਇਨ ਕੀਤੀ ਬਰਾਮਦ

ਜਲੰਧਰ: ਪੰਜਾਬ ਦੀ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਸਤਲੁਜ ਪੁਲ ਨੇੜੇ ਇੱਕ ਨਾਕੇ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ (Drug Smuggling) ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਵਿਨੈ ਪ੍ਰਤਾਪ ਸਿੰਘ ਵਾਸੀ ਤਲਵੰਡੀ ਕਲਾਂ ਜ਼ਿਲ੍ਹਾ ਲੁਧਿਆਣਾ, ਵਿਸ਼ਾਲ ਸਿੰਘ ਵਾਸੀ ਰੋੜਾਵਾਲਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਇਸੇ ਇਲਾਕੇ ਦੇ ਜਗਦੀਸ਼ ਸਿੰਘ ਵਜੋਂ ਹੋਈ ਹੈ।

ਸੀਨੀਅਰ ਕਪਤਾਨ ਪੁਲੀਸ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਅੱਜ ਸਤਲੁਜ ਪੁਲ ’ਤੇ ਨਾਕੇ ਦੌਰਾਨ ਫਿਲੌਰ ਥਾਣੇ ਦੇ ਸਟੇਸ਼ਨ ਹਾਊਸ ਅਫ਼ਸਰ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਚਾਰ ਵਿਅਕਤੀਆਂ ਸਮੇਤ ਇੱਕ ਮੋਟਰਸਾਈਕਲ ਨੂੰ ਰੋਕਿਆ। ਇਕ ਸ਼ੱਕੀ ਚੌਕੀ ‘ਤੇ ਪਹੁੰਚਣ ਤੋਂ ਪਹਿਲਾਂ ਹੀ ਭੱਜਣ ਵਿਚ ਕਾਮਯਾਬ ਹੋ ਗਿਆ, ਜਦਕਿ ਬਾਕੀ ਤਿੰਨ ਨੂੰ ਕਾਬੂ ਕਰ ਲਿਆ ਗਿਆ। ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੌਰਾਨ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫਤਾਰੀ ਤੋਂ ਬਾਅਦ ਫਿਲੌਰ ਥਾਣੇ ਵਿੱਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 (ਸੀ) ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੋਪਾਰਾਏ ਤੋਂ ਹੈਰੋਇਨ ਲਿਆ ਕੇ ਤਲਵੰਡੀ ਕਲਾਂ, ਲੁਧਿਆਣਾ ਅਤੇ ਫਿਲੌਰ ਦੇ ਇਲਾਕਿਆਂ ਵਿੱਚ ਗਾਹਕਾਂ ਨੂੰ ਸਪਲਾਈ ਕਰਦੇ ਸਨ। ਜ਼ਿਕਰਯੋਗ ਹੈ ਕਿ ਵਿਸ਼ਾਲ ਸਿੰਘ ਉਰਫ਼ ਸ਼ਾਲੂ ਖ਼ਿਲਾਫ਼ ਪਹਿਲਾਂ ਵੀ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਸਦਰ ਵਿੱਚ ਅੱਧਾ ਕਿੱਲੋ ਹੈਰੋਇਨ ਸਬੰਧੀ ਕੇਸ ਦਰਜ ਹੈ। ਉਸ ਦੇ ਫਰਾਰ ਸਾਥੀ ਅਜੈ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਤਲਵੰਡੀ ਕਲਾਂ, ਲੁਧਿਆਣਾ ਨੂੰ ਕਾਬੂ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ ਅਤੇ ਇਲਾਕੇ ਵਿਚ ਨਸ਼ਾ ਸਪਲਾਈ ਲਈ ਜ਼ਿੰਮੇਵਾਰ ਨੈੱਟਵਰਕ ਨੂੰ ਖਤਮ ਕਰ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments