Home ਪੰਜਾਬ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ...

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਖ਼ਤ ਇਤਰਾਜ਼ 

0

ਅੰਮ੍ਰਿਤਸਰ : ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਨਨਕਾਣਾ ਸਾਹਿਬ ਜੋ ਕਿ ਪਾਕਿਸਤਾਨ ‘ਚ ਹੈ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਪਾਕਿਸਤਾਨ ਵੱਲੋਂ ਹਰ ਸਾਲ ਸਿੱਖ ਸਰਧਾਲੂਆਂ ਨੂੰ ਇਹ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ‘ਚ ਵੀਜ਼ੇ ਦਿੱਤੇ ਜਾਂਦੇ ਹਨ ਪਰ ਇਸ ਵਾਰ ਸਿੱਖ ਸਰਧਾਲੂਆਂ ਨੂੰ ਵੀਜ਼ੇ ਦੇਣ ‘ਚ ਪਾਕਿਸਤਾਨ ਵੱਲੋਂ ਕਾਫ਼ੀ ਕਟੌਤੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਾਫ਼ੀ ਸਖ਼ਤ ਸਬਦਾਂ ‘ਚ ਇਤਰਾਜ਼ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1481 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿਚ ਹਮੇਸ਼ਾ ਕੋਟੇ ਅਨੁਸਾਰ ਵੀਜੇ ਮਿਲਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ।

Exit mobile version