Homeਦੇਸ਼ਰਾਹੁਲ ਖਿਲਾਫ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ, ਕਿਹਾ ਰਾਹੁਲ ਗਾਂਧੀ...

ਰਾਹੁਲ ਖਿਲਾਫ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ, ਕਿਹਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਜਪਾ ਸੰਵਿਧਾਨ ਨੂੰ ਕੁਚਲਣਾ ਚਾਹੁੰਦੀ ਹੈ, ਇਹ ਦੋਸ਼ ਬੇਬੁਨਿਆਦ

ਰਾਹੁਲ ਗਾਂਧੀ ਦੀ ਬਿਆਨਬਾਜ਼ੀ ਖਿਲਾਫ ਭਾਜਪਾ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਮਹਾਰਾਸ਼ਟਰ ਚੋਣਾਂ ਲਈ ਵੋਟਿੰਗ ਤੋਂ 9 ਦਿਨ ਪਹਿਲਾਂ ਭਾਜਪਾ ਨੇ ਕਾਂਗਰਸ ਨੇਤਾ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।

ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਮਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਮਹਾਰਾਸ਼ਟਰ ‘ਚ ਰੈਲੀਆਂ ‘ਚ ਭਾਜਪਾ ਖਿਲਾਫ ਝੂਠਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਨੇ 6 ਨਵੰਬਰ ਦੀ ਰੈਲੀ ਵਿੱਚ ਕਿਹਾ ਸੀ ਕਿ ਭਾਜਪਾ ਸੰਵਿਧਾਨ ਨੂੰ ਕੁਚਲਣਾ ਚਾਹੁੰਦੀ ਹੈ। ਇਹ ਦੋਸ਼ ਬੇਬੁਨਿਆਦ ਹੈ। ਰਾਹੁਲ ਰਾਜਾਂ ਨੂੰ ਇੱਕ-ਦੂਜੇ ਦੇ ਖਿਲਾਫ ਖੜਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਰਾਹੁਲ ਨੇ ਸੰਵਿਧਾਨ ਦਾ ਮਜ਼ਾਕ ਬਣਾਇਆ ਹੈ। ਅਸੀਂ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਇਸ ਨੂੰ ਰੋਕਿਆ ਜਾਵੇ।

ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਅਜਿਹੇ ਬੇਬੁਨਿਆਦ ਦੋਸ਼ ਲਾਉਣ ਦੇ ਆਦੀ ਹਨ। ਚੇਤਾਵਨੀਆਂ ਅਤੇ ਨੋਟਿਸਾਂ ਦੇ ਬਾਵਜੂਦ ਉਹ ਅਜਿਹਾ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਬੀਐਨਐਸ ਦੀ ਧਾਰਾ 353 ਤਹਿਤ ਰਾਹੁਲ ਖ਼ਿਲਾਫ਼ ਐਫਆਈਆਰ ਦਰਜ ਹੋਣੀ ਚਾਹੀਦੀ ਹੈ। ਦੂਜੇ ਪਾਸੇ ਕਾਂਗਰਸ ਦੇ ਇਕ ਵਫ਼ਦ ਨੇ ਝਾਰਖੰਡ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਭਾਜਪਾ ਵਿਰੁੱਧ 8 ਸ਼ਿਕਾਇਤਾਂ ਵੀ ਦਿੱਤੀਆਂ।

 

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments