Home ਪੰਜਾਬ ਡੇਰਾ ਬਾਬਾ ਨਾਨਕ ਦੇ DSP ਜਸਵੀਰ ਸਿੰਘ ਨੂੰ ਚੋਣ ਕਮਿਸ਼ਨ ਵਲੋਂ ਹਟਾਉਣ...

ਡੇਰਾ ਬਾਬਾ ਨਾਨਕ ਦੇ DSP ਜਸਵੀਰ ਸਿੰਘ ਨੂੰ ਚੋਣ ਕਮਿਸ਼ਨ ਵਲੋਂ ਹਟਾਉਣ ਦੇ ਹੁਕਮ ਕੀਤੇ ਗਏ ਜਾਰੀ

0

ਚੰਡੀਗੜ੍ਹ : ਡੇਰਾ ਬਾਬਾ ਨਾਨਕ ਦੇ ਡੀ.ਐਸ.ਪੀ ਜਸਵੀਰ ਸਿੰਘ (DSP Jasvir Singh) ਨੂੰ ਚੋਣ ਕਮਿਸ਼ਨ ਵਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਮਿਸ਼ਨ ਦੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਡੀ.ਐਸ.ਪੀ. ਜਸਬੀਰ ਸਿੰਘ ਨੂੰ ਡਿਊਟੀ ਤੋਂ ਤੁਰੰਤ ਹਟਾਇਆ ਜਾਵੇ ਅਤੇ ਡੇਰਾ ਬਾਬਾ ਨਾਨਕ ਵਿਚ ਇਸ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਇਆ ਜਾਵੇ।

ਦੱਸ ਦਈਏ ਕਿ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿਚ ਡੀ.ਐਸ.ਪੀ ਉਤੇ ਦੋਸ਼ ਲਾਏ ਸਨ, ਜਿਸ ਪਿੱਛੋਂ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਵਿਚ 20 ਨਵੰਬਰ ਨੂੰ ਜ਼ਿਮਨੀ ਚੋਣ ਹੋਣੀ ਹੈ। ਇਸ ਲਈ ਇਥੇ ਚੋਣ ਜ਼ਾਬਤਾ ਲੱਗਾ ਹੋਇਆ ਹੈ।

Exit mobile version