ਹਰਿਆਣਾ : ਹਰਿਆਣਾ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ (The Magnitude) ‘ਤੇ ਭੂਚਾਲ ਦੀ ਤੀਬਰਤਾ ਤਿੰਨ ਦੇ ਕਰੀਬ ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਾਣਕਾਰੀ ਮੁਤਾਬਕ ਰੋਹਤਕ ਅਤੇ ਸਾਂਪਲਾ ਸਮੇਤ ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਅੱਜ ਸਵੇਰੇ ਕਰੀਬ 7:53 ਵਜੇ ਆਇਆ। ਲੋਕਾਂ ਦਾ ਕਹਿਣਾ ਹੈ ਕਿ ਅਚਾਨਕ ਪੱਖੇ ਹਿੱਲਣ ਲੱਗੇ ਅਤੇ ਉਹ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਰੋਹਤਕ ਦੇ ਅੰਦਰ 7 ਕਿਲੋਮੀਟਰ ਅੰਦਰ ਸੀ। ਖੁਸ਼ਕਿਸਮਤੀ ਵਾਲੀ ਗੱਲ ਇਹ ਹੈ ਕਿ ਇਸ ਭੂਚਾਲ ਕਾਰਨ ਕੋਈ ਨੁਕਸਾਨ ਨਹੀਂ ਹੋਇਆ।