ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਰਿਵਾਰ ਨੂੰ ਦਿੱਤੇ ਗਏ ਗੰਨਮੈਨ ਹਰਦੀਪ ਸਿੰਘ ਨੇ ਆਪਣੇ ਪਿੰਡ ਫਫੜੇ ਭਾਈ ਕੇ ਵਿਚ ਆਪਣੇ ਆਪ ਨੂੰ ਗੋਲੀ ਮਾਰ ਲਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲੈ ਜਾਂਦੇ ਸਮੇਂ ਉਸ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਦੱਸਿਆ ਜਾ ਰਿਹਾ ਐ ਕਿ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਇਹ ਗੰਨਮੈਨ ਦਿੱਤਾ ਗਿਆ ਸੀ। ਡਿਊਟੀ ਤੋਂ ਬਾਅਦ ਪੰਜਾਬ ਪੁਲਸ ਦਾ ਮੁਲਾਜ਼ਮ ਗੰਨਮੈਨ ਹਰਦੀਪ ਸਿੰਘ ਆਪਣੇ ਪਿੰਡ ਮਾਨਸਾ ਦੇ ਫਫੜੇ ਭਾਈ ਕੇ ਗਿਆ ਹੋਇਆ ਸੀ। ਇਹ ਹਾਦਸਾ ਤੜਕੇ ਸਵੇਰ ਵੇਲੇ ਵਾਪਰਿਆ ਦੱਸਿਆ ਜਾ ਰਿਹਾ ਐ। ਹਾਲਾਂਕਿ ਗੋਲੀ ਚੱਲਣ ਦੀ ਗੱਲ ਬੰਦੂਕ ਸਾਫ ਕਰਦੇ ਸਮੇਂ ਹੋਈ ਦੱਸੀ ਜਾ ਰਹੀ ਹੈ। ਪਰ ਇਸ ਮਾਮਲੇ ਵਿਚ ਅਜੇ ਕੁਝ ਸਾਫ ਨਹੀਂ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।