Home ਪੰਜਾਬ ਉਪ ਰਾਸ਼ਟਰਪਤੀ ਦੇ ਜਹਾਜ਼ ਨੂੰ ਖਰਾਬ ਵਿਜ਼ੀਬਿਲਟੀ ਕਾਰਨ ਹਲਵਾਰਾ ਹਵਾਈ ਅੱਡੇ ‘ਤੇ...

ਉਪ ਰਾਸ਼ਟਰਪਤੀ ਦੇ ਜਹਾਜ਼ ਨੂੰ ਖਰਾਬ ਵਿਜ਼ੀਬਿਲਟੀ ਕਾਰਨ ਹਲਵਾਰਾ ਹਵਾਈ ਅੱਡੇ ‘ਤੇ ਉਤਰਨ ਦੀ ਨਹੀਂ ਦਿੱਤੀ ਗਈ ਇਜਾਜ਼ਤ

0

ਚੰਡੀਗੜ੍ਹ : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਜਹਾਜ਼ ਨੂੰ ਖਰਾਬ ਵਿਜ਼ੀਬਿਲਟੀ ਕਾਰਨ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹੁਣ ਉਪ ਰਾਸ਼ਟਰਪਤੀ ਦੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਿਆ ਜਾ ਰਿਹਾ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਮਾੜੀ ਵਿਜ਼ੀਬਿਲਟੀ ਵਿਚ ਵੀ ਜਹਾਜ਼ਾਂ ਦੀ ਲੈਂਡਿੰਗ ਦੀ ਵਿਵਸਥਾ ਹੈ।

ਦੇਸ਼ ਦੇ ਉਪ ਰਾਸ਼ਟਰਪਤੀ ਦੇ ਅਚਾਨਕ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨ ਦੀ ਖ਼ਬਰ ਮਿਲਦਿਆਂ ਹੀ ਅੰਮ੍ਰਿਤਸਰ ਜ਼ਿਲ੍ਹੇ ਦੇ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਕੇ ਪ੍ਰੋਟੋਕੋਲ ਅਨੁਸਾਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਉਪ ਰਾਸ਼ਟਰਪਤੀ ਦੇ ਹੁਣ ਅੰਮ੍ਰਿਤਸਰ ਤੋਂ ਸੜਕ ਮਾਰਗ ਰਾਹੀਂ ਲੁਧਿਆਣਾ ਲਈ ਰਵਾਨਾ ਹੋਣ ਦੀ ਸੰਭਾਵਨਾ ਹੈ, ਜਿੱਥੇ ਉਹ ਦੋ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਪੰਜਾਬ ‘ਚ ਪਿਛਲੇ ਇਕ ਹਫਤੇ ਤੋਂ ਧੂੰਏਂ ਦੀ ਸੰਘਣੀ ਚਾਦਰ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ ਅਤੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ।

Exit mobile version