Home ਪੰਜਾਬ ਭਾਰਤ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਨੰਬਰ 1 ਯੂਨੀਵਰਸਿਟੀ ਬਣ ਕੇ ਉਭਰੀ...

ਭਾਰਤ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਨੰਬਰ 1 ਯੂਨੀਵਰਸਿਟੀ ਬਣ ਕੇ ਉਭਰੀ ਚੰਡੀਗੜ੍ਹ ਯੂਨੀਵਰਸਿਟੀ

0

ਚੰਡੀਗੜ੍ਹ : ਚੰਡੀਗੜ੍ਹ ਯੂਨੀਵਰਸਿਟੀ ਨੇ ਏਸ਼ੀਆ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿੱਚ ਆਪਣੀ ਥਾਂ ਬਣਾਈ ਹੈ। ਲੰਡਨ ਯੂਨੀਵਰਸਿਟੀ QS ਏਸ਼ੀਆ ਯੂਨੀਵਰਸਿਟੀ ਰੈਂਕਿੰਗ 2025 ਵਿੱਚ 29 ਸਥਾਨ ਚੜ੍ਹ ਕੇ ਯੂਨੀਵਰਸਿਟੀ 120ਵੇਂ ਸਥਾਨ ‘ਤੇ ਪਹੁੰਚ ਗਈ ਹੈ। ਇਹ ਦਰਜਾਬੰਦੀ ਏਸ਼ੀਆ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ।

ਇਸ ਸਾਲ ਚੰਡੀਗੜ੍ਹ ਯੂਨੀਵਰਸਿਟੀ ਨੇ QS ਏਸ਼ੀਆ ਰੈਂਕਿੰਗ ਵਿੱਚ ਸਾਰੀਆਂ ਭਾਰਤੀ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ ਏਸ਼ੀਆ ਦੀਆਂ ਚੋਟੀ ਦੀਆਂ 120 ਯੂਨੀਵਰਸਿਟੀਆਂ ਵਿੱਚ ਥਾਂ ਬਣਾ ਕੇ ਵੱਡੀ ਛਾਲ ਮਾਰੀ ਹੈ। ਇਸ ਨਾਲ ਯੂਨੀਵਰਸਿਟੀ ਨੇ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ 11ਵਾਂ ਸਥਾਨ ਹਾਸਲ ਕੀਤਾ ਹੈ।

ਆਈਆਈਟੀ ਦਿੱਲੀ ਨੇ ਸਾਰੀਆਂ ਭਾਰਤੀ ਯੂਨੀਵਰਸਿਟੀਆਂ ਵਿੱਚੋਂ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਜਦਕਿ ਚੰਡੀਗੜ੍ਹ ਯੂਨੀਵਰਸਿਟੀ QS ਏਸ਼ੀਆ ਰੈਂਕਿੰਗ 2025 ਵਿੱਚ ਭਾਰਤ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਨੰਬਰ 1 ਯੂਨੀਵਰਸਿਟੀ ਬਣ ਕੇ ਉਭਰੀ ਹੈ। ਇੰਨਾ ਹੀ ਨਹੀਂ ਚੰਡੀਗੜ੍ਹ ਯੂਨੀਵਰਸਿਟੀ ਨੇ ਚੀਨ, ਜਾਪਾਨ, ਦੱਖਣੀ ਕੋਰੀਆ ਸਮੇਤ ਹੋਰ ਏਸ਼ੀਆਈ ਦੇਸ਼ਾਂ ਦੀਆਂ ਕਈ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

Exit mobile version