ਪੰਜਾਬ : ਅਮਰੀਕੀ ਦੂਤਘਰ ਦੀ ਸ਼ਿਕਾਇਤ ‘ਤੇ ਜਲੰਧਰ ‘ਚ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅਮਰੀਕਨ ਅੰਬੈਸੀ ਦੇ ਓਵਰਸੀਜ਼ ਕ੍ਰਿਮੀਨਲ ਇਨਵੈਸਟੀਗੇਟਰ ਐਰਿਕ ਸੀ ਮੋਲੀਟਰਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਵਿੱਚ ਉਨ੍ਹਾਂ ਨੇ ਦੱਸਿਆ ਕਿ ਪ੍ਰਿਆ ਅਤੇ ਕਮਲ ਚੌਧਰੀ ਨੇ ਯੂ.ਕੇ ਦੇ ਸਟੱਡੀ ਵੀਜ਼ੇ ਲਈ ਅਪਲਾਈ ਕੀਤਾ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਗਏ ਦਸਤਾਵੇਜ਼ ਫਰਜ਼ੀ ਸਨ।
ਦੱਸਿਆ ਜਾ ਰਿਹਾ ਹੈ ਕਿ ਇਹ ਵੀਜ਼ਾ ਜਲੰਧਰ ਦੇ ਗੜ੍ਹਾ ਰੋਡ ‘ਤੇ ਟਰੈਵਲ ਏਜੰਸੀ ਚਲਾਉਣ ਵਾਲੇ ਮਨਵੀਰ ਸਿੰਘ ਅਤੇ ਪ੍ਰਦੀਪ ਕੁਮਾਰ ਰਾਹੀਂ ਅਪਲਾਈ ਕੀਤਾ ਗਿਆ ਸੀ। ਇਸ ਸਬੰਧੀ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।