Home ਸੰਸਾਰ ਪਾਕਿਸਤਾਨ ‘ਚ ਹੋਇਆ ਬੰਬ ਧਮਾਕਾ, ਦੋ ਬੱਚਿਆਂ ਦੀ ਹੋਈ ਮੌਤ

ਪਾਕਿਸਤਾਨ ‘ਚ ਹੋਇਆ ਬੰਬ ਧਮਾਕਾ, ਦੋ ਬੱਚਿਆਂ ਦੀ ਹੋਈ ਮੌਤ

0

ਪਾਕਿਸਤਾਨ : ਹਾਲ ਹੀ ਵਿੱਚ, ਪਾਕਿਸਤਾਨ ਵਿੱਚ ਇੱਕ ਰੇਲਵੇ ਸਟੇਸ਼ਨ ‘ਤੇ ਇੱਕ ਆਤਮਘਾਤੀ ਬੰਬ ਧਮਾਕੇ ਵਿੱਚ ਸੈਨਿਕਾਂ ਅਤੇ ਰੇਲਵੇ ਕਰਮਚਾਰੀਆਂ ਸਮੇਤ 27 ਲੋਕ ਮਾਰੇ ਗਏ ਸਨ। ਅੱਜ ਵੀਰਵਾਰ ਨੂੰ ਵੀ ਪਾਕਿਸਤਾਨ ਵਿੱਚ ਧਮਾਕਾ ਹੋਇਆ।

ਪਾਕਿਸਤਾਨ ਵਿੱਚ ਅੱਜ ਇੱਕ ਘਰ ਵਿੱਚ ਹੋਏ ਜ਼ਬਰਦਸਤ ਧਮਾਕੇ ਵਿੱਚ ਘੱਟੋ-ਘੱਟ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਕੁਝ ਹੋਰ ਜ਼ਖ਼ਮੀ ਹੋ ਗਏ।  ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਜਿਸ ਇਲਾਕੇ ‘ਚ ਧਮਾਕਾ ਹੋਇਆ ਹੈ, ਉਹ ਕਦੇ ਪਾਕਿਸਤਾਨੀ ਤਾਲਿਬਾਨ ਦਾ ਗੜ੍ਹ ਸੀ।

ਸਥਾਨਕ ਪੁਲਿਸ ਮੁਖੀ ਇਰਫਾਨ ਖਾਨ ਨੇ ਕਿਹਾ ਕਿ ਪੁਲਿਸ ਅਜੇ ਵੀ ਜਾਂਚ ਕਰ ਰਹੀ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਉਨ੍ਹਾਂ ਦੱਸਿਆ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਕੋਈ ਵਿਅਕਤੀ ਬੰਬ ਬਣਾਉਣ ਲਈ ਵਿਸਫੋਟਕ ਸਮੱਗਰੀ ਦੀ ਵਰਤੋਂ ਕਰ ਰਿਹਾ ਸੀ? ਇਹ ਧਮਾਕਾ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਸ਼ਹਿਰ ਮੀਰ ਅਲੀ ‘ਚ ਹੋਇਆ, ਜਿਸ ਦੀ ਸਰਹੱਦ ਅਫਗਾਨਿਸਤਾਨ ਨਾਲ ਲੱਗਦੀ ਹੈ। ਪਾਕਿਸਤਾਨੀ ਤਾਲਿਬਾਨ ਅਤੇ ਖੇਤਰ ਦੇ ਹੋਰ ਵਿਦਰੋਹੀ ਅਕਸਰ ਆਤਮਘਾਤੀ ਬੰਬ ਧਮਾਕਿਆਂ ਅਤੇ ਹਿੰਸਕ ਘਟਨਾਵਾਂ ਵਿੱਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹਨ।

ਪਿਛਲੇ ਹਫ਼ਤੇ ਹੀ, ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਦੇ ਇੱਕ ਭੀੜ-ਭੜੱਕੇ ਵਾਲੇ ਰੇਲਵੇ ਸਟੇਸ਼ਨ ‘ਤੇ ਇੱਕ ਸ਼ਕਤੀਸ਼ਾਲੀ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ‘ਚ ਘੱਟੋ-ਘੱਟ 27 ਲੋਕ ਮਾਰੇ ਗਏ ਅਤੇ 60 ਤੋਂ ਵੱਧ ਜ਼ਖਮੀ ਹੋ ਗਏ।

Exit mobile version