ਪੰਜਾਬ : ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਦਿਲਜੀਤ ਦੋਸਾਂਝ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦਿਲਜੀਤ ਦੋਸਾਂਝ ਦੇ ਹੈਦਰਾਬਾਦ ਸ਼ੋਅ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਿਲਜੀਤ ਦੋਸਾਂਝ ਦਾ ਦਿਲ-ਲੁਮਿਨਾਟੀ ਕੰਸਰਟ ਸ਼ੋਅ 15 ਨਵੰਬਰ ਯਾਨੀ ਕੱਲ੍ਹ ਹੈਦਰਾਬਾਦ ਵਿੱਚ ਹੋਣਾ ਹੈ।
ਤੁਹਾਨੂੰ ਦੱਸ ਦੇਈਏ ਕਿ ਸ਼ੋਅ ਤੋਂ ਪਹਿਲਾਂ ਹੀ ਦਿਲਜੀਤ ਦੋਸਾਂਝ ਨੂੰ ਵੱਡਾ ਝਟਕਾ ਲੱਗਾ ਹੈ। ਤੇਲੰਗਾਨਾ ਸਰਕਾਰ ਅਤੇ ਬਾਲ ਵਿਕਾਸ ਵਿਭਾਗ ਨੇ ਗਾਇਕ ਦੇ ਹੈਦਰਾਬਾਦ ਸ਼ੋਅ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਨੋਟਿਸ ‘ਚ ਗਾਇਕ ਨੂੰ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨੋਟਿਸ ‘ਚ ਕਿਹਾ ਗਿਆ ਹੈ ਕਿ ਦਿਲਜੀਤ ਦੋਸਾਂਝ ਨੂੰ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਹੀਂ ਗਾਉਣੇ ਚਾਹੀਦੇ ਅਤੇ ਬੱਚਿਆਂ ਨੂੰ ਸਟੇਜ ‘ਤੇ ਨਹੀਂ ਬੁਲਾਉਣਾ ਚਾਹੀਦਾ ਕਿਉਂਕਿ ਇੱਥੇ ਬਹੁਤ ਉੱਚੀ ਆਵਾਜ਼ ਵਾਲਾ ਸਾਊਂਡ ਸਿਸਟਮ ਹੈ ਜੋ ਬੱਚਿਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਰਾਓ ਧਰਨਵਾਰ ਨੇ ਵੀ ਸ਼ੋਅ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਦਿਲਜੀਤ ਦੋਸਾਂਝ ਸ਼ੋਅ ਵਿੱਚ ਅਸ਼ਲੀਲ ਗੀਤ ਗਾਉਂਦੇ ਹਨ ਜੋ ਬੱਚਿਆਂ ਲਈ ਠੀਕ ਨਹੀਂ ਹਨ। ਜਿਸ ਤੋਂ ਬਾਅਦ ਗਾਇਕ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਕਿਉਂਕਿ ਦਿਲਜੀਤ ਦੇ ਕੰਸਰਟ ‘ਚ ਵੱਡੀ ਗਿਣਤੀ ‘ਚ ਬੱਚੇ ਆਉਂਦੇ ਹਨ ਅਤੇ ਉਹ ਬੱਚਿਆਂ ਨੂੰ ਸਟੇਜ ‘ਤੇ ਬੁਲਾਉਂਦੇ ਹਨ, ਜਿਨ੍ਹਾਂ ਦੀਆਂ ਤਸਵੀਰਾਂ ਗਾਇਕ ਹਮੇਸ਼ਾ ਹੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹਨ। ਪੰਡਿਤ ਰਾਓ ਧਰਨਵਾਰ ਪਹਿਲਾਂ ਵੀ ਕਈ ਗਾਇਕਾਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿਲਜੀਤ ਦਾ ਦਿੱਲੀ ਅਤੇ ਜੈਪੁਰ ਵਿੱਚ ਕੰਸਰਟ ਹੋ ਚੁੱਕਾ ਹੈ। ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ‘ਚ ਪਹੁੰਚੇ ਹੋਏ ਸਨ, ਜਿਨ੍ਹਾਂ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।