Homeਪੰਜਾਬਪੰਜਾਬ ਨੇ ਪਰਾਲੀ ਨਾਲ ਨਜਿੱਠਣ ਲਈ ਕੇਂਦਰ ਕੋਲ ਬਾਇਓਮਾਸ ਪਾਵਰ ਪ੍ਰੋਜੈਕਟ ਦਾ...

ਪੰਜਾਬ ਨੇ ਪਰਾਲੀ ਨਾਲ ਨਜਿੱਠਣ ਲਈ ਕੇਂਦਰ ਕੋਲ ਬਾਇਓਮਾਸ ਪਾਵਰ ਪ੍ਰੋਜੈਕਟ ਦਾ ਪ੍ਰਸਤਾਵ ਰੱਖਿਆ

ਚੰਡੀਗੜ੍ਹ : ਪਰਾਲੀ ਦਾ ਮੁੱਦਾ ਇਸ ਸਮੇਂ ਸਭ ਤੋਂ ਜ਼ਿਆਦਾ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਪੰਜਾਬ ਸਰਕਾਰ ਨੇ ਪਰਾਲੀ ਦੇ ਨਿਪਟਾਰੇ ਦੀ ਦਿਸ਼ਾ ਵਿੱਚ ਕੇਂਦਰ ਅੱਗੇ ਇੱਕ ਅਹਿਮ ਪ੍ਰਸਤਾਵ ਰੱਖਿਆ ਹੈ। ਪੰਜਾਬ ਨੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਬਾਇਓਮਾਸ ਪਾਵਰ ਪ੍ਰੋਜੈਕਟ ਲਗਾਉਣ ਲਈ ਕਿਹਾ ਹੈ।

To deal with stubble, Punjab proposed biomass power project to Center

ਪੰਜਾਬ ਨੇ ਇਨ੍ਹਾਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸੂਬਿਆਂ ਤੋਂ ਸਬਸਿਡੀ ਦੀ ਮੰਗ ਵੀ ਕੀਤੀ ਹੈ। ਜੇਕਰ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੀ ਸਬਸਿਡੀ ਮਿਲਦੀ ਹੈ ਤਾਂ ਰਾਜ ਸਰਕਾਰਾਂ ਬਾਇਓਮਾਸ ਪਾਵਰ ਪ੍ਰੋਜੈਕਟਾਂ ਰਾਹੀਂ ਪਰਾਲੀ ਦੇ ਨਿਪਟਾਰੇ ਲਈ ਅਹਿਮ ਕਦਮ ਚੁੱਕ ਸਕਦੀਆਂ ਹਨ। ਜੇਕਰ ਇਸ ਸੁਝਾਅ ਨੂੰ ਐਕਸ਼ਨ ਪਲਾਨ ਵਜੋਂ ਲਾਗੂ ਕੀਤਾ ਜਾਂਦਾ ਹੈ ਤਾਂ ਇਸ ਨਾਲ ਪਰਾਲੀ ਦੇ ਨਿਪਟਾਰੇ ਵਿਚ ਵੱਡੀ ਮਦਦ ਮਿਲੇਗੀ। ਇਹ ਪ੍ਰਸਤਾਵ ਨਵੀਂ ਦਿੱਲੀ ਵਿੱਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਰੱਖਿਆ ਗਿਆ।

ਇਸ ਅਹਿਮ ਮੀਟਿੰਗ ਵਿੱਚ ਪੰਜਾਬ ਤੋਂ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ.ਨੇ ਹਿੱਸਾ ਲਿਆ । ਇਸ ਤੋਂ ਇਲਾਵਾ ਪੰਜਾਬ ਨੇ ਬਿਜਲੀ ਦੀ ਖਰੀਦ ‘ਤੇ ਸੋਲਰ ਐਨਰਜੀ ਕਾਰਪੋਰੇਸ਼ਨ ਆਫ ਇੰਡੀਆ ਨੂੰ ਅਦਾ ਕੀਤੀ ਜਾਣ ਵਾਲੀ 7 ਪੈਸੇ ਪ੍ਰਤੀ ਯੂਨਿਟ ਫੀਸ ਘਟਾਉਣ ਦੀ ਮੰਗ ਕੀਤੀ ਹੈ ਕਿਉਂਕਿ ਇਹ ਸੂਬਿਆਂ ਲਈ ਬਹੁਤ ਵੱਡਾ ਵਿੱਤੀ ਬੋਝ ਹੈ। ਪੰਜਾਬ ਨੇ ਦਲੀਲ ਦਿੱਤੀ ਕਿ ਕੋਲਾ ਉਤਪਾਦਕ ਸੂਬਿਆਂ ਤੋਂ ਪੰਜਾਬ ਦੀ ਦੂਰੀ ਲੰਬੀ ਹੋਣ ਕਾਰਨ ਆਵਾਜਾਈ ‘ਤੇ ਕਰੋੜਾਂ ਰੁਪਏ ਖਰਚ ਕਰਨੇ ਪੈਂਦੇ ਹਨ।

 

 

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments