Home ਦੇਸ਼ ਅਮਰੀਕੀ ਵਿਗਿਆਨੀ ਨੇ ਦਿੱਲੀ ਦੇ ਪ੍ਰਦੂਸ਼ਣ ਦੀਆਂ ਸੈਟੇਲਾਈਟ ਤਸਵੀਰਾਂ ਦਿਖਾਈਆਂ, ਲਿਖਿਆ AQI...

ਅਮਰੀਕੀ ਵਿਗਿਆਨੀ ਨੇ ਦਿੱਲੀ ਦੇ ਪ੍ਰਦੂਸ਼ਣ ਦੀਆਂ ਸੈਟੇਲਾਈਟ ਤਸਵੀਰਾਂ ਦਿਖਾਈਆਂ, ਲਿਖਿਆ AQI ਗੰਭੀਰ ਸ਼੍ਰੇਣੀ ਵਿੱਚ

0

ਨਵੀਂ ਦਿੱਲੀ : ਨਵੀਂ ਦਿੱਲੀ ‘ਚ ਪ੍ਰਦੂਸ਼ਣ ਦੀ ਸੱਮਸਿਆ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਵੀਰਵਾਰ ਨੂੰ ਦਿੱਲੀ ‘ਚ ਹਵਾ ਦੀ ਗੁਣਵੱਤਾ ਖਤਰਨਾਕ ਪੱਧਰ ‘ਤੇ ਪਹੁੰਚ ਗਈ। ਮੀਡਿਆ ਦੇ ਅਨੁਸਾਰ, ਵਸੰਤ ਵਿਹਾਰ ਖੇਤਰ ਵਿੱਚ ਵੀਰਵਾਰ ਨੂੰ ਸਵੇਰੇ 11:55 ਵਜੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 1,336 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦਵਾਰਕਾ-ਸੈਕਟਰ 8 ਵਿੱਚ AQI 1,051 ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਪੰਜਾਬੀ ਬਾਗ ਖੇਤਰ ਵਿੱਚ 740 ਤੋਂ 980 ਤੱਕ ਦਾ AQI ਦਰਜ ਕੀਤਾ ਗਿਆ। ਇਸ ਦੌਰਾਨ ਅਮਰੀਕੀ ਵਿਗਿਆਨੀ ਹਿਰੇਨ ਜੇਠਵਾ ਨੇ 14 ਨਵੰਬਰ ਨੂੰ ਦਿੱਲੀ ਦੀਆਂ ਸੈਟੇਲਾਈਟ ਤਸਵੀਰਾਂ ਸਾਂਝੀਆਂ ਕੀਤੀਆਂ। ਹਿਰੇਨ ਦੇ ਅਨੁਸਾਰ, ਦਿੱਲੀ ਵਿੱਚ ਸੰਘਣਾ ਧੂੰਆਂ ਹੈ ਅਤੇ AQI ਗੰਭੀਰ ਸ਼੍ਰੇਣੀ ਵਿੱਚ ਹੈ। ਕੁਝ ਹੋਰ ਸ਼ਹਿਰਾਂ ਦੀ ਗਰਮੀ ਦਿੱਲੀ ਨੂੰ ਪ੍ਰਭਾਵਿਤ ਕਰ ਰਹੀ ਹੈ। ਕੁਝ ਕਿਸਾਨ ਖੇਤਾਂ ਵਿੱਚ ਪਰਾਲੀ ਸਾੜ ਰਹੇ ਹਨ। ਵਾਹਨਾਂ ਵਿੱਚੋਂ ਨਿਕਲਦਾ ਧੂੰਆਂ ਵੀ AQI ਨੂੰ ਖਰਾਬ ਕਰ ਰਿਹਾ ਹੈ।

ਹਿਰੇਨ ਮੋਰਗਨ ਸਟੇਟ ਯੂਨੀਵਰਸਿਟੀ, ਅਮਰੀਕਾ ਵਿੱਚ ਇੱਕ ਐਰੋਸੋਲ ਰਿਮੋਟ ਸੈਂਸਿੰਗ ਵਿਗਿਆਨੀ ਹੈ। ਨਾਸਾ ਨੇ ਹਿਰੇਨ ਦੀਆਂ ਫੋਟੋਆਂ ਵੀ ਸ਼ੇਅਰ ਕੀਤੀਆਂ ਹਨ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਰਾਜਸਥਾਨ ਵਿੱਚ ਦੋ ਦਿਨਾਂ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ ਦੇ 39 ਪ੍ਰਦੂਸ਼ਣ ਨਿਗਰਾਨੀ ਸਟੇਸ਼ਨਾਂ ਵਿੱਚੋਂ 32 ਨੇ AQI ਨੂੰ ਗੰਭੀਰ ਘੋਸ਼ਿਤ ਕੀਤਾ ਹੈ। ਇਸ ਨਾਲ ਸਾਹ ਲੈਣਾ ਔਖਾ ਹੋ ਗਿਆ ਹੈ। ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ (ਪੰਜਵੀਂ ਜਮਾਤ ਤੱਕ) ਨੂੰ ਅਗਲੇ ਹੁਕਮਾਂ ਤੱਕ ਆਨਲਾਈਨ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ NCR ਯਾਨੀ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆਉਣ ਵਾਲੀਆਂ ਬੱਸਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਇਲੈਕਟ੍ਰਿਕ ਵਾਹਨਾਂ, ਸੀਐਨਜੀ ਵਾਹਨਾਂ ਅਤੇ ਬੀਐਸ-4 ਡੀਜ਼ਲ ਬੱਸਾਂ ਨੂੰ ਇਸ ਤੋਂ ਛੋਟ ਦਿੱਤੀ ਜਾਵੇਗੀ।

 

Exit mobile version