ਚੰਡੀਗੜ੍ਹ: ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ (Chandigarh and Punjab) ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਬਣੇ ਚੱਕਰਵਾਤ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।।
ਮੌਸਮ (The Weather) ਵਿੱਚ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਕੁਝ ਦਿਨਾਂ ਤੋਂ ਕੋਹਰੇ ਦੀ ਲਪੇਟ ਵਿੱਚ ਹੈ। ਮੌਸਮ ਕੇਂਦਰ ਨੇ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਅੱਜ ਵੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਵੇਰੇ 8 ਵਜੇ ਤੱਕ ਕੋਈ ਵੀ ਫਲਾਈਟ ਨਹੀਂ ਉਤਰ ਸਕੀ। 4 ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਮੁਤਾਬਕ ਦੁਪਹਿਰ 12.30 ਵਜੇ ਬੈਂਕਾਕ ਲਈ ਰਵਾਨਾ ਹੋਣ ਵਾਲੀ ਫਲਾਈਟ ਦੁਪਹਿਰ 3 ਵਜੇ ਟੇਕ ਆਫ ਕਰੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਰੈੱਡ ਜ਼ੋਨ ਵਿੱਚ ਰਾਜਧਾਨੀ
ਚੰਡੀਗੜ੍ਹ ਦੀ ਹਵਾ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ 300 ਤੋਂ ਉੱਪਰ ਬਣਿਆ ਹੋਇਆ ਹੈ। ਇੰਨਾ ਹੀ ਨਹੀਂ ਚੰਡੀਗੜ੍ਹ ਦੇ ਸੈਕਟਰ 22 ਅਤੇ 52 ਵਿੱਚ ਸਭ ਤੋਂ ਵੱਧ 500 AQI ਦਰਜ ਕੀਤਾ ਗਿਆ। ਪੰਜਾਬ ਦਾ ਵੀ ਇਹੀ ਹਾਲ ਹੈ। ਅੰਮ੍ਰਿਤਸਰ ਦਾ ਹਵਾ ਗੁਣਵੱਤਾ ਸੂਚਕ ਅੰਕ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ AQI 300 ‘ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਰੂਪਨਗਰ ਵਿੱਚ ਵੀ AQI ਹੁਣ 300 ਤੱਕ ਪਹੁੰਚ ਗਿਆ ਹੈ। ਗੁਰੂ ਪਰਵ ਦੇ ਚਲਦਿਆਂ ਪੰਜਾਬ ਭਰ ਵਿੱਚ ਰਾਤ ਨੂੰ ਇੱਕ ਵਾਰ ਫਿਰ ਪਟਾਕੇ ਚਲਾਏ ਜਾਣਗੇ। ਜਿਸ ਤੋਂ ਬਾਅਦ ਪੰਜਾਬ ਦੀ ਹਵਾ ਦੀ ਗੁਣਵੱਤਾ ਹੋਰ ਵਿਗੜਨ ਦਾ ਖਦਸ਼ਾ ਹੈ।
ਇੱਕ ਦਿਨ 10 ਘੰਟੇ ਦਾ ਹੋਵੇਗਾ
ਜੇਕਰ ਅੱਜ ਦੀ ਗੱਲ ਕਰੀਏ ਤਾਂ ਸੂਰਜ ਲਗਭਗ 10 ਘੰਟੇ ਤੱਕ ਨਜ਼ਰ ਆਵੇਗਾ। ਅੱਜ ਸਵੇਰੇ 6:53 ਵਜੇ ਸੂਰਜ ਚੜ੍ਹਿਆ। ਇਸੇ ਤਰ੍ਹਾਂ ਸ਼ਾਮ 5.29 ਵਜੇ ਸੂਰਜ ਡੁੱਬ ਗਿਆ। ਇਸ ਦੇ ਨਾਲ ਹੀ ਮੌਸਮ ਵੀ ਖ਼ਰਾਬ ਹੋ ਸਕਦਾ ਹੈ।