ਗੁਜਰਾਤ : ਅਹਿਮਦਾਬਾਦ ਦੇ ਬੋਪਲ ਇਲਾਕੇ (Bopal Area) ‘ਚ 22 ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ (A Terrible Fire) ਲੱਗ ਗਈ। ਇਮਾਰਤ ‘ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਨੇ ਪਹੁੰਚ ਕੇ 100 ਲੋਕਾਂ ਨੂੰ ਬਚਾਇਆ। ਹਾਲਾਂਕਿ ਇਸ ਦੌਰਾਨ ਇਕ 65 ਸਾਲਾ ਔਰਤ ਦੀ ਅੱਗ ਲੱਗਣ ਕਾਰਨ ਮੌਤ ਹੋ ਗਈ। ਇਸ ਦੌਰਾਨ 22 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਬੋਪਲ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10.40 ਵਜੇ 21 ਮੰਜ਼ਿਲਾ ‘ਇਸਕਾਨ ਪਲੈਟਿਨਾ’ ਇਮਾਰਤ ਦੀ 8ਵੀਂ ਮੰਜ਼ਿਲ ‘ਤੇ ਅੱਗ ਲੱਗ ਗਈ। ਅੱਗ ਜਲਦੀ ਹੀ ਇਮਾਰਤ ਦੀ 22ਵੀਂ ਮੰਜ਼ਿਲ ਤੱਕ ਫੈਲ ਗਈ। ਐਡੀਸ਼ਨਲ ਚੀਫ਼ ਫਾਇਰ ਅਫ਼ਸਰ ਮਿਥੁਨ ਮਿਸਤਰੀ ਨੇ ਦੱਸਿਆ ਕਿ ਇਮਾਰਤ ਵਿੱਚੋਂ 200 ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਅੱਗ ਬੁਝਾਉਣ ਲਈ ਕਈ ਵਾਹਨਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਫਾਇਰ ਅਧਿਕਾਰੀ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਇਮਾਰਤ ਦੀ ਅੱਠਵੀਂ ਮੰਜ਼ਿਲ ‘ਤੇ ‘ਇਲੈਕਟ੍ਰਿਕ ਡਕਟ’ ‘ਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਪਰ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਬਜ਼ੁਰਗ ਔਰਤ ਮਿਲਾਬੇਨ ਸ਼ਾਹ ਦੀ ਮੌਤ ਹੋ ਗਈ। ਅੱਗ ਬੁਝਾਉਣ ਦਾ ਕੰਮ ਅੱਜ ਤੜਕੇ 3.40 ਵਜੇ ਤੱਕ ਜਾਰੀ ਰਿਹਾ।