ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਉਨ੍ਹਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਕਹਿਣਾ ਹੈ ਕਿ ਅਜਿਹੇ ਸਮੇਂ ਜਦੋਂ ਪੂਰੀ ਦੁਨੀਆ ‘ਚ ਸਿਆਸੀ ਅਸਥਿਰਤਾ ਦਾ ਮਾਹੌਲ ਹੈ, ਪੂਰੀ ਦੁਨੀਆ ਭਾਰਤ ਦੀ ਸਿਆਸੀ ਸਥਿਰਤਾ ‘ਤੇ ਨਜ਼ਰ ਰੱਖ ਰਹੀ ਹੈ।
ਜੈਸ਼ੰਕਰ ਨੇ ਕਿਹਾ ਕਿ ਲੋਕਤੰਤਰੀ ਦੇਸ਼ ‘ਚ ਲਗਾਤਾਰ ਤੀਜੀ ਵਾਰ ਸੱਤਾ ‘ਚ ਆਉਣਾ ਆਮ ਗੱਲ ਨਹੀਂ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਮੀਡੀਆ ਸੰਸਥਾ ਦੇ ਇੱਕ ਪ੍ਰੋਗਰਾਮ ਵਿੱਚ ਬੋਲਦਿਆਂ ਇਹ ਗੱਲ ਕਹੀ। ਜੈਸ਼ੰਕਰ ਨੇ ਕਿਹਾ ਕਿ ‘ਪੂਰੀ ਦੁਨੀਆ ਭਾਰਤ ਦੀ ਸਿਆਸੀ ਸਥਿਰਤਾ ਨੂੰ ਦੇਖ ਰਹੀ ਹੈ।’ ਖਾਸ ਤੌਰ ‘ਤੇ ਅਜਿਹੇ ਸਮੇਂ ਜਦੋਂ ਜ਼ਿਆਦਾਤਰ ਦੇਸ਼ ਸਿਆਸੀ ਅਸਥਿਰਤਾ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਸਮੇਂ ਵਿੱਚ ਕਿਸੇ ਲੋਕਤੰਤਰੀ ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਚੁਣੇ ਜਾਣਾ ਆਮ ਗੱਲ ਨਹੀਂ ਹੈ।
ਵਿਦੇਸ਼ ਮੰਤਰੀ ਨੇ ਕਿਹਾ ਕਿ ‘ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ ਦੇ ਆਰਥਿਕ ਵਿਕਾਸ ‘ਤੇ ਵੀ ਟਿਕੀਆਂ ਹੋਈਆਂ ਹਨ ਕਿਉਂਕਿ ਦੂਜੇ ਦੇਸ਼ਾਂ ਨੂੰ 7-8 ਫੀਸਦੀ ਦੀ ਵਿਕਾਸ ਦਰ ਹਾਸਲ ਕਰਨ ‘ਚ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।’ ਕਈ ਵੱਡੀਆਂ ਕੰਪਨੀਆਂ ਭਾਰਤ ਵਿੱਚ ਕਾਰੋਬਾਰ ਕਰਨ ਲਈ ਉਤਸ਼ਾਹਿਤ ਹਨ ਅਤੇ ਦੇਸ਼ ਵਿੱਚ ਭਾਰੀ ਨਿਵੇਸ਼ ਕੀਤਾ ਜਾ ਰਿਹਾ ਹੈ।