ਚੰਡੀਗੜ੍ਹ : ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਬਿਆਨ ਦਿੱਤੇ ਜਾ ਰਹੇ ਹਨ। ਹੁਣ ਇਸ ਬਾਰੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸੁਖਬੀਰ ਬਾਦਲ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਉਥੋਂ ਸੁਨੀਲ ਜਾਖੜ ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਇੱਥੋਂ ਸੁਖਬੀਰ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ ਤਾਂ ਉਨ੍ਹਾਂ ਅਸਤੀਫਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਟੁੱਟ ਚੁੱਕਾ ਹੈ ਅਤੇ ਹੁਣ ਇਸ ਅਸਤੀਫ਼ੇ ਦਾ ਕੋਈ ਮਤਲਬ ਨਹੀਂ ਰਹਿ ਗਿਆ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਜੇਕਰ ਅਕਾਲੀ ਦਲ 4 ਜ਼ਿਮਨੀ ਚੋਣਾਂ ਨਹੀਂ ਲੜਦਾ ਤਾਂ ਅਕਾਲੀ ਦਲ ਨੂੰ ਭਾਜਪਾ ਦਾ ਸਮਰਥਨ ਨਹੀਂ ਮਿਲ ਸਕਦਾ।