Homeਪੰਜਾਬਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਅਹੁਦੇ ਤੋਂ...

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਕੀਤੀ ਪੇਸ਼ਕਸ਼

ਪੰਜਾਬ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਮਰਥਨ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।

ਝਿੰਜਰ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰਾਂ ਅਤੇ ਸੀਨੀਅਰ ਲੀਡਰਸ਼ਿਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਤੁਸੀਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲੈਂਦੇ ਹੋ ਤਾਂ ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੇਰਾ ਅਸਤੀਫਾ ਵੀ ਅੱਜ ਹੀ ਪ੍ਰਵਾਨ ਕਰ ਲੈਣਾ ਚਾਹੀਦਾ ਹੈ।’

ਝਿੰਜਰ ਨੇ ਦੱਸਿਆ ਕਿ ਅੱਜ ਦੁਪਹਿਰ 12 ਵਜੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਕਮੇਟੀ ਸੁਖਬੀਰ ਬਾਦਲ ਵੱਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕਰਕੇ ਅਗਲੀ ਕਾਰਵਾਈ ਦਾ ਫੈਸਲਾ ਕਰੇਗੀ। ਉਨ੍ਹਾਂ ਦੱਸਿਆ ਕਿ ਜੇਕਰ ਸੁਖਬੀਰ ਬਾਦਲ ਦਾ ਅਸਤੀਫਾ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਉਹ ਉਸੇ ਸਮੇਂ ਆਪਣਾ ਅਸਤੀਫਾ ਵਰਕਿੰਗ ਕਮੇਟੀ ਨੂੰ ਸੌਂਪ ਦੇਣਗੇ।

ਵਰਨਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੀਆਂ ਚੋਣਾਂ 14 ਦਸੰਬਰ 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਵਰਕਿੰਗ ਕਮੇਟੀ ਦਾ ਪੰਜ ਸਾਲਾਂ ਦਾ ਕਾਰਜਕਾਲ ਖਤਮ ਹੋ ਜਾਵੇਗਾ। ਵਰਕਿੰਗ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਹੋ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments