ਆਸਟ੍ਰੇਲੀਆ : ਆਸਟ੍ਰੇਲੀਆ ਤੋਂ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਹਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹਮਲਾ ਹੋਇਆ ਹੈ । ਸ਼ੋਅ ਦੌਰਾਨ ਹਮਲਾਵਰ ਸਟੇਜ ‘ਤੇ ਚੜ੍ਹ ਗਿਆ ਅਤੇ ਗੈਰੀ ਸੰਧੂ ਦਾ ਗਲਾ ਫੜ ਲਿਆ। ਇਸ ਦੌਰਾਨ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਸਨੂੰ ਬਚਾਇਆ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ।
ਦੱਸਿਆ ਜਾ ਰਿਹਾ ਹੈ ਕਿ ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਗੈਰੀ ਸੰਧੂ ‘ਤੇ ਹਮਲਾ ਹੋਇਆ । ਦਰਸ਼ਕਾਂ ਵਿੱਚ ਮੌਜੂਦ ਉਸਦੇ ਇੱਕ ਪ੍ਰਸ਼ੰਸਕ ਨੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਸਟੇਜ ‘ਤੇ ਚੜ੍ਹ ਕੇ ਗੈਰੀ ਸੰਧੂ ਦਾ ਗਲਾ ਫੜ ਲਿਆ। ਮੌਕੇ ’ਤੇ ਮੌਜੂਦ ਸੁਰੱਖਿਆ ਗਾਰਡ ਅਤੇ ਪੁਲਿਸ ਨੇ ਕਿਸੇ ਤਰ੍ਹਾਂ ਉਕਤ ਨੌਜਵਾਨ ਨੂੰ ਫੜ ਕੇ ਸਟੇਜ ਤੋਂ ਹੇਠਾਂ ਉਤਾਰਿਆ ਅਤੇ ਉਸ ਦੀ ਕੁੱਟਮਾਰ ਕੀਤੀ।
ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮਿਲੀ ਹੋਰ ਜਾਣਕਾਰੀ ਅਨੁਸਾਰ ਸਟੇਜ ‘ਤੇ ਗਾਉਂਦੇ ਸਮੇਂ ਗੈਰੀ ਸੰਧੂ ਨੇ ਸਰੋਤਿਆਂ ਵੱਲ ਉਂਗਲ ਉਠਾ ਕੇ ਗਲਤ ਇਸ਼ਾਰਾ ਕੀਤਾ। ਇਸ ਇਤਰਾਜ਼ਯੋਗ ਇਸ਼ਾਰੇ ਤੋਂ ਗੁੱਸੇ ‘ਚ ਆ ਕੇ ਨੌਜਵਾਨ ਸਟੇਜ ‘ਤੇ ਚੜ੍ਹ ਗਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਹਮਲਾਵਰ ਅਤੇ ਗੈਰੀ ਸੰਧੂ ਵਿਚਾਲੇ ਕਾਫੀ ਤਕਰਾਰ ਅਤੇ ਗਾਲੀ-ਗਲੋਚ ਵੀ ਹੋਈ। ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਗੈਰੀ ਸੰਧੂ ਨੇ ਕਈ ਸੁਪਰਹਿੱਟ ਗੀਤ ਦਿੱਤੇ ਹਨ। ਉਹ ਜਲੰਧਰ ਦੇ ਪਿੰਡ ਰੁੜਕਾ ਕਲਾਂ ਦਾ ਰਹਿਣ ਵਾਲਾ ਹੈ। ਗੈਰੀ ਸੰਧੂ ਵਰਤਮਾਨ ਵਿੱਚ ਯੂਨਾਈਟਿਡ ਕਿੰਗਡਮ (ਯੂਕੇ) ਵਿੱਚ ਰਹਿੰਦੇ ਹਨ।