ਅੰਮ੍ਰਿਤਸਰ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ, ਹਾਲਾਂਕਿ ਇਸ ਦਾ ਅਧਿਕਾਰਤ ਪ੍ਰੋਗਰਾਮ ਅਜੇ ਕਿਸੇ ਨਾਲ ਸਾਂਝਾ ਨਹੀਂ ਕੀਤਾ ਗਿਆ ਹੈ, ਪਰ ਜਾਣਕਾਰੀ ਮੁਤਾਬਕ ਉਹ ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਆਪਣੇ ਅਣ-ਅਧਿਕਾਰਤ ਪ੍ਰੋਗਰਾਮ ਅਨੁਸਾਰ ਉਹ ਕੇਵਲ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਹੀ ਆ ਰਹੇ ਹਨ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਅੱਜ ਸ਼ਾਮ 4.30 ਵਜੇ ਮਹਾਰਾਸ਼ਟਰ ਤੋਂ ਝਾਰਖੰਡ ਜਾਣਗੇ, ਫਿਰ ਉਥੋਂ ਉਹ ਆਪਣੀ ਨਿੱਜੀ ਉਡਾਣ ਰਾਹੀਂ ਸ਼ਾਮ 6 ਵਜੇ ਅੰਮ੍ਰਿਤਸਰ ਪਹੁੰਚਣਗੇ।
ਇਸ ਤੋਂ ਬਾਅਦ ਉਹ ਹੋਟਲ ਜਾਣਗੇ ਅਤੇ ਉਥੋਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ ਲਈ ਜਾਣਗੇ । ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਰਾਤ
ਠਹਿਰਨਗੇ ਅਤੇ ਸਵੇਰੇ ਵਾਪਸ ਜਾਣਗੇ । ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਤ ਨੂੰ ਹੀ ਦਿੱਲੀ ਲਈ ਰਵਾਨਾ ਹੋਣਗੇ।