ਬ੍ਰਾਜ਼ੀਲ : ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ‘ਚ ਸੋਮਵਾਰ ਨੂੰ ਜੀ-20 ਸੰਮੇਲਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਬੈਠਕ ਕੀਤੀ। ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਬ੍ਰਿਟਿਸ਼ ਪ੍ਰਧਾਨ ਮੰਤਰੀ ਕੇਇਰ ਸਟਾਰਮਰ, ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ, ਪੁਰਤਗਾਲ ਦੇ ਪ੍ਰਧਾਨ ਮੰਤਰੀ ਲੁਈਸ ਮੋਂਟੇਨੇਗਰੋ, ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਅਨੋ ਅਤੇ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਸ ਗੇਰ ਸਟੋਰ ਨਾਲ ਦੁਵੱਲੇ ਮੁੱਦਿਆਂ ‘ਤੇ ਗੱਲਬਾਤ ਕੀਤੀ।
ਸਿਖਰ ਸੰਮੇਲਨ ਦੌਰਾਨ ਪੀਐਮ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਵਿਚਾਲੇ ਗੈਰ ਰਸਮੀ ਗੱਲਬਾਤ ਕੀਤੀ। ਪੀਐਮ ਮੋਦੀ ਨੇ ਜੀ-20 ਸਿਖਰ ਸੰਮੇਲਨ ਦੇ ਪਹਿਲੇ ਦੋ ਸੈਸ਼ਨਾਂ ‘ਭੁੱਖ ਅਤੇ ਗਰੀਬੀ ਵਿਰੁੱਧ ਏਕਤਾ’ ਅਤੇ ‘ਸਰਕਾਰਾਂ ਦੇ ਕੰਮਕਾਜ ਵਿੱਚ ਸੁਧਾਰ’ ‘ਤੇ ਆਪਣੇ ਮਹੱਤਵਪੂਰਨ ਸੁਝਾਅ ਵੀ ਦਿੱਤੇ।
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਭਾਰਤ ਨਾਲ ਫਰੀ ਟਰੇਡ ਐਗਰੀਮੈਂਟ (ਐੱਫ.ਟੀ.ਏ.) ‘ਤੇ ਅਗਲੇ ਸਾਲ ਫਿਰ ਤੋਂ ਗੱਲਬਾਤ ਸ਼ੁਰੂ ਕੀਤੀ ਜਾਵੇਗੀ। ਜੀ-20 ਸਿਖਰ ਸੰਮੇਲਨ ਦੇ ਪਹਿਲੇ ਸੈਸ਼ਨ ਦਾ ਵਿਸ਼ਾ ‘ਭੁੱਖਮਰੀ ਅਤੇ ਗਰੀਬੀ ਵਿਰੁੱਧ ਏਕਤਾ’ ਸੀ। ਪਹਿਲੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਦੇ ਸਫਲ ਸੰਗਠਨ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਵਧਾਈ ਦਿੱਤੀ।