ਹਰਿਆਣਾ : ਹਰਿਆਣਾ ‘ਚ ਹੁਣ ਠੰਡ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਰਾਤ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਭਿਵਾਨੀ ਅਤੇ ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 9.6 ਡਿਗਰੀ, ਸੋਨੀਪਤ ਵਿੱਚ 9.1, ਮਹਿੰਦਰਗੜ੍ਹ ਵਿੱਚ 9.1 ਅਤੇ ਬਾਲਸਮੰਦ ਵਿੱਚ 8.3 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ (The Meteorology Department) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 23 ਨਵੰਬਰ ਤੱਕ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਫਤਿਹਾਬਾਦ, ਹਿਸਾਰ ਅਤੇ ਜੀਂਦ ਵਿੱਚ ਸੰਘਣੀ ਧੁੰਦ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।
ਇਸ ਹਫ਼ਤੇ ਅਜਿਹਾ ਰਹੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਅੱਜ 20 ਨਵੰਬਰ ਨੂੰ ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 27.01 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 15.69 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਬੀਤੇ ਦਿਨ ਸੂਬੇ ਦਾ ਘੱਟੋ-ਘੱਟ ਤਾਪਮਾਨ 15.92 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28.34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਹਫਤੇ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਫ਼ਤੇ ਭਰ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ।