ਜਲੰਧਰ : ਮਹਾਨਗਰ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਲੰਧਰ ‘ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ ਥਾਣਾ ਮਕਸੂਦਾਂ ਅਧੀਨ ਪੈਂਦੇ ਇਲਾਕੇ ਦਾ ਹੈ। ਜਿੱਥੇ ਪੁਰਾਣੀ ਰੰਜਿਸ਼ ਕਾਰਨ ਜਿੰਮ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਇੱਕ ਧਿਰ ਨੇ ਗੋਲੀ ਚਲਾ ਦਿੱਤੀ। ਗੋਲੀਬਾਰੀ ਦੌਰਾਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ। ਘਟਨਾ ਬੀਤੀ ਰਾਤ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।