Home ਦੇਸ਼ ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਆਪਣੀ ਪਹਿਲੀ ਸੂਚੀ ਕੀਤੀ ਜਾਰੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਆਪਣੀ ਪਹਿਲੀ ਸੂਚੀ ਕੀਤੀ ਜਾਰੀ

0

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ (The Delhi Assembly Elections) ਲਈ ਆਮ ਆਦਮੀ ਪਾਰਟੀ (Aam Aadmi Party),(ਆਪ) ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਲਈ ਇਹ ਚੋਣ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਦਾ ਟੀਚਾ ਲਗਾਤਾਰ ਤੀਜੀ ਵਾਰ ਦਿੱਲੀ ਦੀ ਸੱਤਾ ਵਿੱਚ ਆਉਣਾ ਹੈ। ਤੁਹਾਨੂੰ ਦੱਸ ਦੇਈਏ ਕਿ ‘ਆਪ’ ਨੇ ਭਾਜਪਾ ਅਤੇ ਕਾਂਗਰਸ ਦੇ ਤਿੰਨ-ਤਿੰਨ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ।

ਇਹ ਪਹਿਲੀ ਸੂਚੀ ਪਾਰਟੀ ਦੀ ਚੋਣ ਰਣਨੀਤੀ ਦਾ ਹਿੱਸਾ ਹੈ ਅਤੇ ਹੋਰ ਉਮੀਦਵਾਰਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾ ਸਕਦਾ ਹੈ। ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਸੂਚੀ ਨੂੰ ਲੈ ਕੇ ਪਾਰਟੀ ਦੀ ਰਣਨੀਤੀ ਬਾਰੇ ਕੁਝ ਸੰਕੇਤ ਦਿੱਤੇ ਹਨ।

‘ਆਪ’ ਦੀ ਪਹਿਲੀ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ?

  1. ਬ੍ਰਹਮਾ ਸਿੰਘ ਤੰਵਰ ਛਤਰਪੁਰ ਤੋਂ ਚੋਣ ਲੜਨਗੇ।
  2. ਅਨਿਲ ਝਾਅ ਕਿਰਾੜੀ ਤੋਂ ‘ਆਪ’ ਦੇ ਉਮੀਦਵਾਰ ਹੋਣਗੇ
  3. ਦੀਪਕ ਸਿੰਗਲਾ ਵਿਸ਼ਵਾਸ ਨਗਰ ਤੋਂ ਚੋਣ ਲੜਨਗੇ
  4. ਸਰਿਤਾ ਸਿੰਘ ਰੋਹਤਾਸ ਨਗਰ ਤੋਂ ‘ਆਪ’ ਦੀ ਉਮੀਦਵਾਰ ਹੋਵੇਗੀ
  5. ਬੀਬੀ ਤਿਆਗੀ ਲਕਸ਼ਮੀ ਨਗਰ ਤੋਂ ‘ਆਪ’ ਉਮੀਦਵਾਰ ਹੋਣਗੇ
  6. ਰਾਮ ਸਿੰਘ ਨੇਤਾ ਜੀ ਬਦਰਪੁਰ ਤੋਂ ਉਮੀਦਵਾਰ ਹੋਣਗੇ।
  7. ਜ਼ੁਬੈਰ ਚੌਧਰੀ ਸੀਲਮਪੁਰ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।
  8. ਵੀਰ ਸਿੰਘ ਧੀਂਗਾਨ ਸੀਮਾਪੁਰੀ ਤੋਂ ਚੋਣ ਲੜਨਗੇ।
  9. ਗੌਰਵ ਸ਼ਰਮਾ ਘੋਂਡਾ ਤੋਂ ਚੋਣ ਲੜਨਗੇ
  10. ਮਨੋਜ ਤਿਆਗੀ ਕਰਾਵਲ ਨਗਰ ਤੋਂ ‘ਆਪ’ ਦੇ ਉਮੀਦਵਾਰ ਹੋਣਗੇ
  11. ਸੋਮੇਸ਼ ਸ਼ੌਕੀਨ ਮਟਿਆਲਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।
Exit mobile version