HomeUP NEWSਫਿਲਮ 'ਦਿ ਸਾਬਰਮਤੀ ਰਿਪੋਰਟ' ਦੇਖਣ ਤੋਂ ਬਾਅਦ ਸੀ.ਐਮ ਯੋਗੀ ਨੇ ਲਿਆ ਵੱਡਾ...

ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖਣ ਤੋਂ ਬਾਅਦ ਸੀ.ਐਮ ਯੋਗੀ ਨੇ ਲਿਆ ਵੱਡਾ ਫ਼ੈਸਲਾ

ਲਖਨਊ: ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਹਿੰਦੀ ਫਿਲਮ ‘ਦਿ ਸਾਬਰਮਤੀ ਰਿਪੋਰਟ’ (The Hindi Film ‘The Sabarmati Report’) ਨੂੰ ਟੈਕਸ ਮੁਕਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਯੋਗੀ ਆਦਿਤਿਆਨਾਥ (Chief Minister Yogi Adityanath), ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ, ਸਾਬਕਾ ਜਲ ਸ਼ਕਤੀ ਮੰਤਰੀ ਡਾਕਟਰ ਮਹਿੰਦਰ ਸਿੰਘ ਸਮੇਤ ਕਈ ਭਾਜਪਾ ਨੇਤਾਵਾਂ ਨੇ ਅੱਜ ਫੀਨਿਕਸ ਪਲਾਸੀਓ ਮਾਲ ਵਿੱਚ ਇਹ ਫਿਲਮ ਦੇਖੀ। ਸੀ.ਐਮ ਯੋਗੀ ਨੇ ਇਸ ਫਿਲਮ ਦੀ ਕਾਫੀ ਤਾਰੀਫ਼ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ ਗੁਜਰਾਤ ਵਿੱਚ 2002 ਦੀ ‘ਗੋਧਰਾ ਟਰੇਨ ਫਾਇਰ ਕਾਂਡ’ ‘ਤੇ ਆਧਾਰਿਤ ਹਿੰਦੀ ਫਿਲਮ ਹੈ। 27 ਫਰਵਰੀ 2002 ਨੂੰ ਗੁਜਰਾਤ ਦੇ ਗੋਧਰਾ ਸਟੇਸ਼ਨ ਨੇੜੇ ਸਾਬਰਮਤੀ ਐਕਸਪ੍ਰੈਸ ਟਰੇਨ ਦੇ ਇੱਕ ਡੱਬੇ ਨੂੰ ਅੱਗ ਲੱਗ ਗਈ ਸੀ, ਜਿਸ ਵਿੱਚ 59 ਲੋਕ ਮਾਰੇ ਗਏ ਸਨ। ਮਰਨ ਵਾਲਿਆਂ ਵਿਚ ਜ਼ਿਆਦਾਤਰ ਕਾਰ ਸੇਵਕ ਸਨ। ਇਸ ਘਟਨਾ ਤੋਂ ਬਾਅਦ ਸੂਬੇ ‘ਚ ਵੱਡੇ ਪੱਧਰ ‘ਤੇ ਦੰਗੇ ਭੜਕ ਗਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments