ਪੰਜਾਬ : ਭਾਰਤ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ।ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਸਬੰਧੀ ਕੈਨੇਡੀਅਨ ਸਰਕਾਰ (The Canadian Government) ਨੇ ਹਾਲ ਹੀ ਵਿੱਚ ਇੱਕ ਨਿਯਮ ਲਾਗੂ ਕੀਤਾ ਸੀ, ਜਿਸ ਨੂੰ ਵਾਪਸ ਲੈ ਲਿਆ ਗਿਆ ਹੈ। ਇਹ ਨਿਯਮ ਹੁਣ ਲਾਗੂ ਨਹੀਂ ਹੋਵੇਗਾ। ਸੂਤਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਦੇ ਦਫ਼ਤਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਕਰੀਨਿੰਗ ਟੈਸਟ ਦੇ ਨਿਯਮ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਾਇਆ ਸੀ, ਜਿਸ ਨੂੰ ਖਤਮ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਦੇ ਦਫ਼ਤਰ ਦਾ ਕਹਿਣਾ ਹੈ ਕਿ ਸੁਰੱਖਿਆ ਜਾਂਚ ਦਾ ਨਿਯਮ ਇਸ ਹਫ਼ਤੇ ਤੋਂ ਸ਼ੁਰੂ ਹੋਣਾ ਸੀ। ਇਹ ਫ਼ੈਸਲਾ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਧਿਆਨ ਯੋਗ ਹੈ ਕਿ ਸੋਮਵਾਰ ਨੂੰ ਆਨੰਦ ਦਾ ਬਿਆਨ ਸਾਹਮਣੇ ਆਇਆ ਸੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਵਧੀ ਹੋਈ ਸਾਵਧਾਨੀ ਦੇ ਚੱਲਦੇ ਉਨ੍ਹਾਂ ਦਾ ਮੰਤਰਾਲਾ ਅਸਥਾਈ ਤੌਰ ‘ਤੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਵਾਧੂ ਸੁਰੱਖਿਆ ਸਕ੍ਰੀਨਿੰਗ ਲਾਗੂ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਹਵਾਈ ਅੱਡਿਆਂ ‘ਤੇ ਪਾਬੰਦੀਸ਼ੁਦਾ ਖੇਤਰਾਂ ‘ਚ ਦਾਖਲ ਹੋਣ ਤੋਂ ਪਹਿਲਾਂ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕੈਨੇਡੀਅਨ ਏਅਰ ਟਰਾਂਸਪੋਰਟ ਸੁਰੱਖਿਆ ਅਥਾਰਟੀ (ਸੀ.ਏ.ਟੀ.ਐੱਸ.ਏ.) ਵੱਲੋਂ ਕੀਤੀ ਜਾਵੇਗੀ, ਜੋ ਕਿ ਏਜੰਸੀ ਦੀ ਜ਼ਿੰਮੇਵਾਰੀ ਹੈ।