Home ਪੰਜਾਬ ਨਵਜੋਤ ਸਿੰਘ ਸਿੰਧੂ ਨੇ ਇੱਕ ਵਾਰ ਫਿਰ ਤੋਂ ਸਿਆਸਤ ‘ਚ ਸਰਗਰਮ ਹੋਣ...

ਨਵਜੋਤ ਸਿੰਘ ਸਿੰਧੂ ਨੇ ਇੱਕ ਵਾਰ ਫਿਰ ਤੋਂ ਸਿਆਸਤ ‘ਚ ਸਰਗਰਮ ਹੋਣ ਦਾ ਦਿੱਤਾ ਸੰਕੇਤ

0

ਅੰਮ੍ਰਿਤਸਰ: ਅੰਮ੍ਰਿਤਸਰ ਦੇ ਲੋਕਾਂ ਅਤੇ ਸਿਆਸਤ ਤੋਂ ਲੰਬੀ ਦੂਰੀ ਬਣਾ ਕੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਨਾ ਤਾਂ ਵਜ਼ਾਰਤ ਛੱਡੀ ਹੈ ਅਤੇ ਨਾ ਹੀ ਅੰਮ੍ਰਿਤਸਰ ਛੱਡਿਆ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਉਨ੍ਹਾਂ ਆਪਣੀ ਪਤਨੀ ਨਵਜੋਤ ਕੌਰ ਦੇ ਕੈਂਸਰ ਮੁਕਤ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਸਿਆਸਤ ਵਿੱਚ ਸਰਗਰਮ ਹੋਣ ਦਾ ਸੰਕੇਤ ਦਿੱਤਾ।

ਇਸ ਦੌਰਾਨ ਉਨ੍ਹਾਂ ਦੀ ਪਤਨੀ ਨਵਜੋਤ ਕੌਰ, ਬੇਟੀ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਪੀਲੇ ਰੰਗ ਦੇ ਸੂਟ ਵਿੱਚ ਬੇਹੱਦ ਸਿਹਤਮੰਦ ਅਤੇ ਆਕਰਸ਼ਕ ਨਜ਼ਰ ਆ ਰਹੇ ਨਵਜੋਤ ਕੌਰ ਦੇ ਪੂਰੀ ਤਰ੍ਹਾਂ ਠੀਕ ਹੋਣ ਬਾਰੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਸਾਰਾ ਇਲਾਜ ਐਲੋਪੈਥੀ ਰਾਹੀਂ ਹੋਇਆ ਹੈ ਪਰ ਉਨ੍ਹਾਂ ਨੂੰ ਆਯੁਰਵੈਦ ਵਿੱਚ ਵੀ ਵਿਸ਼ਵਾਸ ਹੈ।  ਉਨ੍ਹਾਂ ਦੱਸਿਆ ਕਿ ਇਲਾਜ ਭਾਰਤ ਵਿੱਚ ਅਤੇ ਇੱਕ ਸਰਕਾਰੀ ਹਸਪਤਾਲ ਵਿੱਚ ਹੋਇਆ ਹੈ। ਇਸ ਲਈ ਮੈਂ ਲੋਕਾਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ ਕਿ ਜੇਕਰ ਕੈਂਸਰ ਨੂੰ ਸ਼ੁਰੂਆਤੀ ਪੜਾਅ ‘ਤੇ ਫੜ ਲਿਆ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਹੁਣ ਪੂਰੀ ਤਰ੍ਹਾਂ ਕੈਂਸਰ ਨਾਲ ਜੰਗ ਜਿੱਤ ਚੁੱਕੀ ਹੈ, ਪਰ ਇਸ ਦਾ ਮਤਲਬ ਇਹ ਨਹੀਂ ਕਿ ਉਹ ਹੁਣ ਉਨ੍ਹਾਂ ਨੂੰ ਚਿਪਸ ਖਾਣ ਦੇਣਗੇ। ਸਿਆਸਤ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਸ਼ੋਅ, ਲਾਫਟਰ ਸ਼ੋਅ, ਕ੍ਰਿਕਟ ਸਮੇਤ ਸਤਰੰਗੀ ਪੀਂਘ ਵਾਲੀ ਜ਼ਿੰਦਗੀ ਬਤੀਤ ਕੀਤੀ ਹੈ। ਹੁਣ ਵੀ ਉਹ ਆਪਣੇ ਸ਼ਬਦਾਂ ਤੋਂ ਪਿੱਛੇ ਨਹੀਂ ਹਟ ਰਹੇ ਹਨ ਅਤੇ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਆਪਣੇ ਪਰਿਵਾਰ ਦੀ ਦੇਖਭਾਲ ਨਹੀਂ ਕਰ ਸਕਦੇ ਤਾਂ ਉਹ ਪੂਰੀ ਦੁਨੀਆ ਨੂੰ ਇਨਸਾਫ ਕਿਵੇਂ ਦੇਣਗੇ।

ਮੁਫ਼ਤ ਹੈਲਥ ਕਾਰਡ ਬਣਾਉਣ ‘ਤੇ ਦਿੱਤਾ ਜ਼ੋਰ
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਗੱਲ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਸਮੇਂ ਸਭ ਕੁਝ ਮਿ ਲਿਆ-ਜੁਲਿਆ ਹੈ। ਸਰਕਾਰ ਨੂੰ ਸਖਤੀ ਕਰਨ ਦੀ ਲੋੜ ਹੈ। ਮੁਫ਼ਤ ਰਾਸ਼ਨ ਦੇਣ ਦੀ ਲੋੜ ਨਹੀਂ ਹੈ, ਸਗੋਂ ਸਿੱਖਿਆ ਅਤੇ ਸਿਹਤ ਕਾਰਡ ਬਣਾਏ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਸਹੀ ਇਲਾਜ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਮਿਲ ਸਕੇ। ਸਿੱਧੂ ਨੇ ਕਿਹਾ ਕਿ ਦੂਸ਼ਿਤ ਪਾਣੀ ਪੀਣਾ ਸਭ ਤੋਂ ਵੱਧ ਹਾਨੀਕਾਰਕ ਹੈ। ਪਾਣੀ ਦਾ ਪੀ.ਐਚ ਪੱਧਰ 7 ਹੋਣਾ ਚਾਹੀਦਾ ਹੈ। ਸਰੀਰ ਦਾ 72 ਫੀਸਦੀ ਹਿੱਸਾ ਪਾਣੀ ਹੈ। ਕੈਂਸਰ ਤੇਜ਼ਾਬ ਵਾਲੇ ਸਰੀਰ ਵਿੱਚ ਹੁੰਦਾ ਹੈ।

Exit mobile version