ਹੁਸ਼ਿਆਰਪੁਰ: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ‘ਚ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਾਵਰ ਡਾ. ਇਸ਼ਾਂਕ ਕੁਮਾਰ (Dr. Ishank Kumar) ਸਭ ਤੋਂ ਵੱਧ 51,904 ਵੋਟਾਂ ਲੈ ਕੇ ਜੇਤੂ ਰਹੇ।
ਦੱਸ ਦੇਈਏ ਕਿ ਆਪ ਦੇ ਡਾ. ਇਸ਼ਾਂਕ ਕੁਮਾਰ ਨੂੰ ਕੁੱਲ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਨੂੰ 23,214, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ। ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ 53.43 ਫੀਸਦੀ ਵੋਟਾਂ ਪਈਆਂ ਸਨ।