ਗੁਰਦਾਸਪੁਰ : ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਸਥਾਨਕ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਦੁਪਹਿਰ 1 ਵਜੇ ਦੇ ਕਰੀਬ ਗਿਣਤੀ ਮੁਕੰਮਲ ਹੋਈ। ਆਮ ਆਦਮੀ ਪਾਰਟੀ (ਆਪ) ਨੇ 18 ਗੇੜ ਦੀਆਂ ਵੋਟਾਂ ਦੀ ਗਿਣਤੀ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5722 ਵੋਟਾਂ ਨਾਲ ਜੇਤੂ ਰਹੇ ਹਨ।
ਗੁਰਦੀਪ ਸਿੰਘ ਰੰਧਾਵਾ (ਆਪ) ਨੂੰ ਹੁਣ ਤੱਕ 59,004 ਵੋਟਾਂ ਮਿਲੀਆਂ ਹਨ। ਜਦੋਂਕਿ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ 53,322 ਵੋਟਾਂ ਨਾਲ ਦੂਜੇ ਸਥਾਨ ‘ਤੇ ਅਤੇ ਭਾਜਪਾ ਤੀਜੇ ਸਥਾਨ ‘ਤੇ ਚੱਲ ਰਹੀ ਹੈ। ਭਾਜਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੂੰ 6,449 ਵੋਟਾਂ ਮਿਲੀਆਂ।
ਦੱਸ ਦੇਈਏ ਕਿ ਡੇਰਾ ਬਾਬਾ ਨਾਨਕ ਸੀਟ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਸੁਖਜਿੰਦਰ ਰੰਧਾਵਾ ਲੋਕ ਸਭਾ ਚੋਣਾਂ ਵਿੱਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਚੋਣ ਲੜੇ ਸਨ। ਪਰ ਇਸ ਸੀਟ ਤੋਂ ‘ਆਪ’ ਨੇ ਵੱਡੀ ਜਿੱਤ ਹਾਸਲ ਕੀਤੀ ਹੈ।
ਦੱਸ ਦੇਈਏ ਕਿ ਡੇਰਾ ਬਾਬਾ ਨਾਨਕ ਸੀਟ ਨੂੰ ਕਾਂਗਰਸ ਦਾ ਗੜ੍ਹ ਕਿਹਾ ਜਾਂਦਾ ਹੈ। ਪਿਛਲੀਆਂ 3 ਚੋਣਾਂ ਤੋਂ ਸੁਖਜਿੰਦਰ ਸਿੰਘ ਰੰਧਾਵਾ ਇੱਥੇ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤਦੇ ਆ ਰਹੇ ਹਨ। ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਕਾਂਗਰਸ ਨੂੰ ਵੱਡੇ ਫਰਕ ਨਾਲ ਹਰਾਇਆ ਹੈ। ਇਸ ਵਾਰ ਕਾਂਗਰਸ ਪਾਰਟੀ ਦੀ ਜਤਿੰਦਰ ਕੌਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਭਾਜਪਾ ਦੇ ਰਵੀਕਰਨ ਕਾਹਲੋਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ।