Home ਦੇਸ਼ ਦਿੱਲੀ ਪੁਲਿਸ ਕਾਂਸਟੇਬਲ ਕਤਲ ਕਾਂਡ ਦਾ ਮੁੱਖ ਦੋਸ਼ੀ ਪੁਲਿਸ ਨੇ ਮੁਕਾਬਲੇ ‘ਚ...

ਦਿੱਲੀ ਪੁਲਿਸ ਕਾਂਸਟੇਬਲ ਕਤਲ ਕਾਂਡ ਦਾ ਮੁੱਖ ਦੋਸ਼ੀ ਪੁਲਿਸ ਨੇ ਮੁਕਾਬਲੇ ‘ਚ ਕੀਤਾ ਢੇਰ

0

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਇੱਕ ਕਾਂਸਟੇਬਲ (A Delhi Police Constable) ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਇੱਕ ਦਿਨ ਬਾਅਦ, ਇਸ ਮਾਮਲੇ ਦਾ ਮੁੱਖ ਦੋਸ਼ੀ ਦੱਖਣੀ ਦਿੱਲੀ ਦੇ ਸੰਗਮ ਵਿਹਾਰ ਖੇਤਰ (Sangam Vihar Area) ਵਿੱਚ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਅਧਿਕਾਰੀਆਂ ਨੇ ਅੱਜ ਯਾਨੀ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਦੱਖਣ-ਪੂਰਬੀ ਦਿੱਲੀ ਦੇ ਗੋਵਿੰਦਪੁਰੀ ਇਲਾਕੇ ਵਿੱਚ ਰਾਤ ਦੀ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੇ ਕਾਂਸਟੇਬਲ ਕਿਰਨ ਪਾਲ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਦੋ ਮੁਲਜ਼ਮਾਂ ਦੀਪਕ ਮੈਕਸ ਅਤੇ ਕ੍ਰਿਸ਼ ਗੁਪਤਾ ਨੂੰ ਉਸੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ। ਸਪੈਸ਼ਲ ਸੈੱਲ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤੀਜਾ ਦੋਸ਼ੀ ਰਾਘਵ ਸੰਗਮ ਵਿਹਾਰ ‘ਚ ਲੁਕਿਆ ਹੋਇਆ ਸੀ। ਮੁਲਜ਼ਮ ਦੀ ਪਛਾਣ ਕਰਨ ਤੋਂ ਬਾਅਦ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਪਰ ਉਸ ਨੇ ਪੁਲਿਸ ਦੀ ਬੇਨਤੀ ਨੂੰ ਨਜ਼ਰਅੰਦਾਜ਼ ਕਰਦਿਆਂ ਪੁਲਿਸ ਮੁਲਾਜ਼ਮਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਮਗਰੋਂ ਪੁਲਿਸ ਮੁਲਾਜ਼ਮਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ।

ਪੁਲਿਸ ਅਧਿਕਾਰੀ ਨੇ ਕਿਹਾ, “ਉਸਨੂੰ ਤੁਰੰਤ ਓਖਲਾ ਦੇ ਈ.ਐਸ.ਆਈ.ਸੀ. ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ,” ਪੁਲਿਸ ਅਧਿਕਾਰੀ ਨੇ ਕਿਹਾ ਕਿ ਮੁਕਾਬਲੇ ਵਿੱਚ ਕੋਈ ਪੁਲਿਸ ਅਧਿਕਾਰੀ ਜ਼ਖਮੀ ਨਹੀਂ ਹੋਇਆ ਅਤੇ ਉਨ੍ਹਾਂ ਨੇ ਇੱਕ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ। ਕਾਂਸਟੇਬਲ ਕਿਰਨ ਪਾਲ ਗੋਵਿੰਦਪੁਰੀ ਥਾਣੇ ‘ਚ ਕੰਮ ਕਰਦਾ ਸੀ ਅਤੇ ਰਾਤ ਦੀ ਗਸ਼ਤ ‘ਤੇ ਸੀ। ਉਨ੍ਹਾਂ ਨੇ ਬੀਤੀ ਸਵੇਰ ਇੱਕ ਸਕੂਟਰ ਸਵਾਰ ਤਿੰਨ ਲੋਕਾਂ ਨੂੰ ਰੋਕਿਆ।

ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਕਾਂਸਟੇਬਲ ‘ਤੇ ਪੱਥਰ ਸੁੱਟੇ ਪਰ ਕਾਂਸਟੇਬਲ ਨੇ ਉਨ੍ਹਾਂ ਦੀ ਗੱਡੀ ਅੱਗੇ ਆਪਣਾ ਮੋਟਰਸਾਈਕਲ ਰੋਕ ਲਿਆ ਅਤੇ ਉਨ੍ਹਾਂ ਨੂੰ ਭੱਜਣ ਨਹੀਂ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਂਸਟੇਬਲ ਨੇ ਮੁਲਜ਼ਮਾਂ ਦੇ ਸਕੂਟਰ ਦੀਆਂ ਚਾਬੀਆਂ ਵੀ ਖੋਹ ਲਈਆਂ ਅਤੇ ਤਿੰਨਾਂ ਤੋਂ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਪਰ ਇਸ ਦੌਰਾਨ ਮੁਲਜ਼ਮਾਂ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਉਸ ਦੀ ਜਾਨ ਚਲੀ ਗਈ।

Exit mobile version