ਹਰਦੋਈ : ਉੱਤਰ ਪ੍ਰਦੇਸ਼ ਦੇ ਹਰਦੋਈ (Hardoi) ਵਿੱਚ ਇੱਕ ਭਿਆਨਕ ਸੜਕ ਹਾਦਸੇ (Horrific Road Accident) ਵਿੱਚ ਪੰਜ ਬਰਾਤੀਆਂ ਦੀ ਮੌਤ ਹੋ ਗਈ, ਜਦਕਿ 4 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਕਾਰ ‘ਚ ਵਿਆਹ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ ਕਿ ਇਸ ਦੌਰਾਨ ਬੋਲੈਰੋ ਅਤੇ ਬੱਸ ਵਿਚਾਲੇ ਟੱਕਰ ਹੋ ਗਈ।
ਪੁਲਿਸ ਨੇ ਦੱਸਿਆ ਕਿ ਮਾਲਵਾਨ ਕੋਤਵਾਲੀ ਇਲਾਕੇ ‘ਚ ਕਟੜਾ ਬਿਲਹੌਰ ਹਾਈਵੇ ‘ਤੇ ਇਕ ਬੋਲੈਰੋ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਵਿਆਹ ਦੇ 5 ਮਹਿਮਾਨਾਂ ਦੀ ਮੌਤ ਹੋ ਗਈ ਹੈ ਜਦਕਿ 4 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਬੋਲੈਰੋ ‘ਚ ਸਵਾਰ ਸਾਰੇ ਲੋਕ ਇਕ ਵਿਆਹ ‘ਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਦਾ ਨੋਟਿਸ ਲੈਂਦਿਆਂ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਤੁਰੰਤ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਪੁੱਜਣ ਦੇ ਹੁਕਮ ਦਿੱਤੇ ਹਨ।