Home ਪੰਜਾਬ ਸਿੱਧੂ ਦਾ ਨਿੰਮ-ਹਲਦੀ ਨਾਲ ਪਤਨੀ ਦੇ ਕੈਂਸਰ ਦਾ ਇਲਾਜ ਕਰਨ ‘ਤੇ ਯੂ-ਟਰਨ,...

ਸਿੱਧੂ ਦਾ ਨਿੰਮ-ਹਲਦੀ ਨਾਲ ਪਤਨੀ ਦੇ ਕੈਂਸਰ ਦਾ ਇਲਾਜ ਕਰਨ ‘ਤੇ ਯੂ-ਟਰਨ, ਹੁਣ ਕਿਹਾ ਡਾਕਟਰਾਂ ਦਾ ਇਲਾਜ ਸਭ ਤੋਂ ਉੱਪਰ ਹੈ

0

ਪੰਜਾਬ : ਨਿੰਮ-ਹਲਦੀ ਨਾਲ ਆਪਣੀ ਪਤਨੀ ਦੇ ਕੈਂਸਰ ਦਾ ਇਲਾਜ ਕਰਨ ਦੇ ਬਿਆਨ ਨੂੰ ਲੈ ਕੇ ਸੁਰਖੀਆਂ ‘ਚ ਆਏ ਨਵਜੋਤ ਸਿੰਘ ਸਿੱਧੂ (Navjot Singh Sidhu) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦਾ ਆਯੁਰਵੈਦਿਕ ਤਰੀਕਿਆਂ ਨਾਲ ਇਲਾਜ ਕਰਨ ਦੇ ਆਪਣੇ ਬਿਆਨ ਨੂੰ ਲੈ ਕੇ ਹੁਣ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦਾ ਇਲਾਜ ਸਭ ਤੋਂ ਉੱਪਰ ਹੈ।

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਨਾਲ ਅੰਮ੍ਰਿਤਸਰ ਦੌਰੇ ‘ਤੇ ਆਏ ਸਨ। ਉਨ੍ਹਾਂ ਨੇ ਇਸ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਕਿਹਾ ਕਿ ਡਾਕਟਰੀ ਇਲਾਜ ਪਹਿਲੀ ਚੀਜ਼ ਹੈ ਪਰ ਇਲਾਜ ਦੇ ਨਾਲ-ਨਾਲ ਕੀ ਕਰਨਾ ਹੈ ਉਹ ਸਭ ਦੱਸਣਗੇ। ਉਨ੍ਹਾਂ ਨੇ ਕਿਹਾ ਕਿ ਇਸਦੇ ਬਹੁਤ ਪੈਸੇ ਮਿਲਦੇ ਹਨ ਪਰ ਉਹ ਇੱਕ ਵੀ ਪੈਸਾ ਨਹੀਂ ਲੈਣਗੇ।

Exit mobile version