Home ਪੰਜਾਬ ਜ਼ਿਮਨੀ ਚੋਣਾਂ ‘ਚ ਜਿੱਤ ਤੋਂ ਬਾਅਦ ਆਪ ਨੇ ਪੰਜਾਬ ‘ਚ ਕੱਢੀ ‘ਸ਼ੁਕਰਾਨਾ...

ਜ਼ਿਮਨੀ ਚੋਣਾਂ ‘ਚ ਜਿੱਤ ਤੋਂ ਬਾਅਦ ਆਪ ਨੇ ਪੰਜਾਬ ‘ਚ ਕੱਢੀ ‘ਸ਼ੁਕਰਾਨਾ ਯਾਤਰਾ’

0

ਪਟਿਆਲਾ : ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ‘ਸ਼ੁਕਰਾਨਾ ਯਾਤਰਾ’ ਕੱਢੀ ਜਾ ਰਹੀ ਹੈ। ਇਹ ਯਾਤਰਾ ਸਵੇਰੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ।

ਇਹ ਸ਼ੁਕਰਾਨਾ ਯਾਤਰਾ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉੱਥੇ ਮੱਥਾ ਟੇਕਣ ਤੋਂ ਬਾਅਦ ਯਾਤਰਾ ਦੀ ਸਮਾਪਤੀ ਦੁਰਗਾਇਣ ਮੰਦਰ ਅਤੇ ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨਾਂ ਨਾਲ ਹੋਵੇਗੀ। ਜਿੱਥੇ ਵੀ ਯਾਤਰਾ ਲੰਘੇਗੀ, ਲੋਕ ਉਨ੍ਹਾਂ ਦਾ ਸਵਾਗਤ ਕਰਨਗੇ।

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਈਆਂ ਕਿਉਂਕਿ ਇੱਥੋਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਹਨ। ਇਸ ਕਾਰਨ ਇਹ ਸੀਟਾਂ ਖਾਲੀ ਪਈਆਂ ਸਨ। ਜ਼ਿਮਨੀ ਚੋਣ ਵਿੱਚ ਬਰਨਾਲਾ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ‘ਆਪ’ ਦੇ ਖਾਤੇ ਵਿੱਚ ਗਈਆਂ ਹਨ। ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਇਨ੍ਹਾਂ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ, ਜਦਕਿ ਬਰਨਾਲਾ ਸੀਟ ਨੂੰ ‘ਆਪ’ ਦਾ ਗੜ੍ਹ ਕਿਹਾ ਜਾਂਦਾ ਸੀ। ਹੁਣ ਕਾਂਗਰਸ ਨੇ ਇਸ ‘ਤੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਹੀ ਚੱਬੇਵਾਲ ਤੋਂ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਡਾ: ਇਸ਼ਾਂਕ ਨੇ ਚੋਣ ਜਿੱਤੀ ਹੈ।

Exit mobile version