ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਅੱਜ ਆਪਣਾ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ (Chief Minister Bhagwant Singh Mann) ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਨੇ ਟਵੀਟ ਕੀਤਾ, ‘ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਉਭਰੀ ਪਾਰਟੀ ਹੈ, ਜਿਸ ਦੇ ਵਿਚਾਰ ਅੱਜ ਦੇਸ਼ ਭਰ ਵਿੱਚ ਗੂੰਜ ਰਹੇ ਹਨ। ਭਾਰਤ ਦੇ ਸੰਵਿਧਾਨ ਦਿਵਸ ‘ਤੇ ਪੈਦਾ ਹੋਈ ਇਸ ਪਾਰਟੀ ਨੇ ਆਮ ਲੋਕਾਂ ਨੂੰ ਮੁਫਤ ਸਿੱਖਿਆ, ਮੁਫਤ ਬਿਜਲੀ ਅਤੇ ਮੁਫਤ ਸਿਹਤ ਸੇਵਾਵਾਂ ਵਰਗੇ ਅਧਿਕਾਰ ਦਿੱਤੇ।
ਉਨ੍ਹਾਂ ਅੱਗੇ ਲਿਖਿਆ, ‘ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਵੀ ਜਾਗਰੂਕ ਕੀਤਾ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਅੱਗੇ ਵੱਧ ਰਹੀ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਜਾਰੀ ਰਹੇਗੀ। ਪਾਰਟੀ ਦੇ ਸਥਾਪਨਾ ਦਿਵਸ ਮੌਕੇ ਆਓ ਦੇਸ਼ ਅਤੇ ਸੂਬੇ ਦੀ ਬਿਹਤਰੀ ਦਾ ਪ੍ਰਣ ਕਰੀਏ।