Homeਪੰਜਾਬਪੰਜਾਬ ਸਰਕਾਰ ਨੇ ਲੋਕਾਂ ਦੇ ਖਾਤਿਆਂ 'ਚ ਪਾਏ ਪੈਸੇ, ਤੁਸੀਂ ਵੀ ਕਰੋ...

ਪੰਜਾਬ ਸਰਕਾਰ ਨੇ ਲੋਕਾਂ ਦੇ ਖਾਤਿਆਂ ‘ਚ ਪਾਏ ਪੈਸੇ, ਤੁਸੀਂ ਵੀ ਕਰੋ ਚੈੱਕ

ਪੰਜਾਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (The Punjab Government) ਨੇ ਆਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਆਸ਼ੀਰਵਾਦ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਸ. ਏ.ਐਸ. ਨਗਰ, ਸ. ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments