ਮੁੰਬਈ : ਭਾਰਤੀ ਜਨਤਾ ਪਾਰਟੀ ਨੇ ਮਹਾਰਾਸ਼ਟਰ ਵਿਧਾਨਸਭਾ ਚੋਣਾਂ ਵਿਚ ਵੱਡੀ ਜਿੱਤ ਹਾਸਿਲ ਕੀਤੀ ਹੈ। ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲੈ ਕੇ ਬੈਠਕ ਦੇਰ ਰਾਤ ਤੱਕ ਜਾਰੀ ਰਹੀ। ਕਰੀਬ ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕੈਬਨਿਟ ਵੰਡ ਬਾਰੇ ਵੀ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਏਕਨਾਥ ਸ਼ਿੰਦੇ ਨੇ ਕਿਹਾ- ਬੈਠਕ ਸਕਾਰਾਤਮਕ ਰਹੀ। ਅਸੀਂ ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਗੱਲਬਾਤ ਕੀਤੀ। ਇਹ ਪਹਿਲੀ ਮੁਲਾਕਾਤ ਸੀ। ਮਹਾਯੁਤੀ ਦੀ ਇੱਕ ਹੋਰ ਮੀਟਿੰਗ ਮੁੰਬਈ ਵਿੱਚ ਹੋਵੇਗੀ। ਮੁੱਖ ਮੰਤਰੀ ਬਾਰੇ ਫੈਸਲਾ ਉਸ ਵਿੱਚ ਲਿਆ ਜਾਵੇਗਾ। ਸੂਤਰਾਂ ਮੁਤਾਬਕ ਭਾਜਪਾ ਦੇ ਦੋ ਆਬਜ਼ਰਵਰ ਵੀ ਪਹਿਲੀ ਦਸੰਬਰ ਨੂੰ ਮੁੰਬਈ ਜਾਣਗੇ। ਉਹ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਅਤੇ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰਨਗੇ। ਹਾਲਾਂਕਿ ਭਾਜਪਾ ਮਰਾਠਾ ਨੇਤਾਵਾਂ ‘ਤੇ ਵੀ ਵਿਚਾਰ ਕਰ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੀ ਚੋਣ ਵਿੱਚ ਜਾਤੀ ਗਣਿਤ ਵੱਡੀ ਭੂਮਿਕਾ ਨਿਭਾ ਸਕਦਾ ਹੈ, ਕਿਉਂਕਿ 288 ਸੀਟਾਂ ਵਾਲੀ ਵਿਧਾਨ ਸਭਾ ਵਿੱਚ ਮਰਾਠਾ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਵਿਧਾਇਕ ਹਨ। ਦੇਵੇਂਦਰ ਫੜਨਵੀਸ ਬ੍ਰਾਹਮਣ ਹਨ। ਸੂਤਰਾਂ ਦੀ ਮੰਨੀਏ ਤਾਂ ਜੇਕਰ ਆਰਐਸਐਸ ਦਬਾਅ ਵਧਾਉਂਦਾ ਹੈ ਤਾਂ ਫੜਨਵੀਸ ਦੇ ਮੁੱਖ ਮੰਤਰੀ ਬਣਨ ਦੀਆਂ ਸੰਭਾਵਨਾਵਾਂ ਵੱਧ ਹਨ।