ਕੈਨੇਡਾ : ਕੈਨੇਡਾ ‘ਚ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਚਿੰਤਾਵਾਂ ਦਰਮਿਆਨ ਟੋਰਾਂਟੋ ਦੇ ਸਕਾਰਬਰੋ ‘ਚ ਸਥਿਤ ਲਕਸ਼ਮੀ ਨਰਾਇਣ ਮੰਦਰ ਦੇ ਹੱਕ ‘ਚ ਅਹਿਮ ਫੈਸਲਾ ਆਇਆ ਹੈ। ਕੈਨੇਡਾ ਦੀ ਇਕ ਅਦਾਲਤ ਨੇ ਮੰਦਰਾਂ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ, ਖਾਲਿਸਤਾਨੀਆਂ ਨੂੰ ਮੰਦਰ ਦੇ 100 ਮੀਟਰ ਦੇ ਘੇਰੇ ਵਿੱਚ ਨਹੀਂ ਆਉਣਾ ਚਾਹੀਦਾ।
ਓਨਟਾਰੀਓ ਦੀ ਸੁਪੀਰੀਅਰ ਕੋਰਟ ਆਫ ਜਸਟਿਸ ਨੇ ਖਾਲਿਸਤਾਨ ਸਮਰਥਕਾਂ ਨੂੰ ਪ੍ਰਦਰਸ਼ਨ ਦੇ ਨਾਂ ‘ਤੇ ਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਟੋਰਾਂਟੋ ਦੇ ਸਕਾਰਬਰੋ ਦੇ ਲਕਸ਼ਮੀਨਾਰਾਇਣ ਮੰਦਿਰ ਦੀ ਪਟੀਸ਼ਨ ‘ਤੇ ਅਦਾਲਤ ਨੇ ਕਿਹਾ ਕਿ ਮੰਦਿਰ ‘ਚ ਸ਼ਨੀਵਾਰ ਨੂੰ ਹੋਣ ਵਾਲੇ ਕੌਂਸਲਰ ਕੈਂਪ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ 100 ਮੀਟਰ ਦੇ ਘੇਰੇ ‘ਚ ਆਉਣ ਦੀ ਮਨਾਹੀ ਹੋਵੇਗੀ। ਅਦਾਲਤ ਨੇ ਕਿਹਾ ਕਿ ਪੁਲਿਸ ਨੂੰ ਇਸ ਘੇਰੇ ਅੰਦਰ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਅਦਾਲਤ ਨੇ ਕਿਹਾ ਕਿ ਹਿੰਸਾ ਦੇ ਡਰ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਹ ਪਾਬੰਦੀ ਸ਼ਨੀਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਲਾਗੂ ਰਹੇਗੀ। ਅਦਾਲਤ ਨੇ ਹਰ ਉਸ ਵਿਅਕਤੀ ਜਾਂ ਚੀਜ਼ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ ਜੋ ਲੋਕਾਂ ਨੂੰ ਮੰਦਰ ਤੱਕ ਪਹੁੰਚਣ ਤੋਂ ਰੋਕਦਾ ਹੈ।