Homeਪੰਜਾਬਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਹੋਟਲਾਂ-ਪੀਜੀ ਵਿੱਚ ਹੋਈ ਚੈਕਿੰਗ, ਮੋਦੀ 3 ਦਸੰਬਰ ਨੂੰ ਆਉਣਗੇ ਚੰਡੀਗੜ੍ਹ

ਚੰਡੀਗੜ੍ਹ : ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਆਪਣੀ ਕਮਰ ਕੱਸ ਲਈ ਹੈ। ਪੰਜਾਬ ਇੰਜਨੀਅਰਿੰਗ ਕਾਲਜ ਵਿੱਚ 3 ਦਸੰਬਰ ਨੂੰ ਹੋਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ।

ਸ਼ੁੱਕਰਵਾਰ ਦੇਰ ਰਾਤ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਪਹੁੰਚੇ ਅਤੇ ਪ੍ਰੋਗਰਾਮ ਵਾਲੀ ਥਾਂ ਦਾ ਮੁਆਇਨਾ ਕੀਤਾ। ਉਨ੍ਹਾਂ ਅਧੂਰੇ ਪਏ ਕੰਮ ਨੂੰ ਜਲਦੀ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।

ਪ੍ਰਧਾਨ ਮੰਤਰੀ ਦੀ ਇਹ ਫੇਰੀ 1 ਜੁਲਾਈ ਤੋਂ ਦੇਸ਼ ਭਰ ਵਿੱਚ ਲਾਗੂ ਕੀਤੇ ਗਏ 3 ਨਵੇਂ ਕਾਨੂੰਨਾਂ ਦੀ ਸਮੀਖਿਆ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਪਹਿਲੀ ਵਾਰ ਉਨ੍ਹਾਂ ਨੂੰ ਲਾਗੂ ਕੀਤੇ ਜਾਣ ਦੀ ਯਾਦ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਪੀਈਸੀ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਕਈ ਰਾਜਾਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਲਗਭਗ 15 ਹਜ਼ਾਰ ਲੋਕ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਨਵਾਂਗਾਓਂ ਵਿੱਚ ਚੈਕਿੰਗ ਅਭਿਆਨ ਚਲਾਇਆ।

 

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments