ਦਿੜਬਾ : ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੇਂ ਤਹਿਸੀਲ ਕੰਪਲੈਕਸ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿੱਚ ਸਾਰੇ ਦਫ਼ਤਰ ਹਨ ਅਤੇ ਇੱਥੇ ਸਾਰੇ ਕੰਮ ਇੱਕ ਹੀ ਇਮਾਰਤ ਵਿੱਚ ਹੋਣਗੇ। ਉਨ੍ਹਾਂ ਕਿਹਾ ਕਿ ਹੁਣ ਜੋ ਇਮਾਰਤਾਂ ਬਣ ਰਹੀਆਂ ਹਨ, ਉਹ ਬਿਲਕੁਲ ਆਧੁਨਿਕ ਹਨ।
ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਵਿੱਚ ਸਾਰੇ ਅਧਿਕਾਰੀ ਬੈਠੇ ਹਨ ਅਤੇ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਨ੍ਹਾਂ ਲੋਕਾਂ ਨੂੰ ਵੀ ਮਿਲਜੁਲ ਕੇ ਰਹਿਣ ਦੀ ਅਪੀਲ ਕੀਤੀ ਤਾਂ ਜੋ ਲੜਾਈ-ਝਗੜੇ ਦੇ ਮਾਮਲਿਆਂ ਨੂੰ ਲੈ ਕੇ ਤਹਿਸੀਲ ਦੀ ਹਦੂਦ ਵਿੱਚ ਆਉਣ ਦੀ ਲੋੜ ਘੱਟ ਨਾ ਪਵੇ। ਉਨ੍ਹਾਂ ਕਿਹਾ ਕਿ ਜੋ ਵੀ ਨਵਾਂ ਬਣਾਇਆ ਜਾ ਰਿਹਾ ਹੈ, ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਵੀਂ ਬਣੀ ਇਮਾਰਤ ‘ਤੇ 10 ਕਰੋੜ, 80 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਘਰਾਂ ਵਿੱਚੋਂ ਗਰੀਬੀ ਦੂਰ ਕਰਕੇ ਲੋਕਾਂ ਨੂੰ ਖੁਸ਼ੀਆਂ ਦੇਣੀਆਂ ਹਨ।