ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਇਕ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ।
ਇਸ ਦੇ ਨਾਲ ਹੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਧੁੰਦ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਹਾਲਾਂਕਿ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਸੰਬਰ ‘ਚ ਮੌਸਮ ‘ਚ ਇਕਦਮ ਬਦਲਾਅ ਆਵੇਗਾ ਅਤੇ ਠੰਡ ਨੇ ਕਹਿਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਕੱਲ੍ਹ ਆਦਮਪੁਰ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਸੀ, ਇੱਥੇ ਘੱਟੋ-ਘੱਟ ਤਾਪਮਾਨ 7 ਡਿਗਰੀ ਦਰਜ ਕੀਤਾ ਗਿਆ ਸੀ।