ਮਹਾਰਾਸ਼ਟਰ : ਮਹਾਰਾਸ਼ਟਰ ਵਿੱਚ ਚੋਣ ਨਤੀਜੇ ਆਏ ਨੂੰ ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ। ਪਰ ਹਾਲੇ ਤੱਕ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਵੀ ਉਮੀਦਵਾਰ ਦਾ ਨਾਂ ਸਪੱਸ਼ਟ ਤੌਰ ‘ਤੇ ਸਾਹਮਣੇ ਨਹੀਂ ਆਇਆ ਹੈ। ਅਜਿਹੇ ਵਿੱਚ ਅੱਜ ਭਾਜਪਾ ਨੇ ਮਹਾਰਾਸ਼ਟਰ ਵਿੱਚ ਦੋ ਕੇਂਦਰੀ ਨਿਗਰਾਨ ਨਿਯੁਕਤ ਕੀਤੇ ਹਨ। ਜੋ ਮਹਾਰਾਸ਼ਟਰ ਵਿੱਚ ਪਾਰਟੀ ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰੇਗਾ। ਭਾਜਪਾ ਨੇ ਇਸ ਕੰਮ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਗੁਜਰਾਤ ਦੇ ਸਾਬਕਾ ਸੀ.ਐਮ ਵਿਜੇ ਰੂਪਾਨੀ ਨੂੰ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਹੁਣ ਸ਼ਿਵ ਸੈਨਾ ਨੇਤਾ ਅਤੇ ਮਹਾਰਾਸ਼ਟਰ ਦੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਕਹਿਣਾ ਹੈ ਕਿ ਉਹ ਭਾਜਪਾ ਵੱਲੋਂ ਲਏ ਗਏ ਫ਼ੈੈਸਲੇ ਦਾ ਸਮਰਥਨ ਕਰਨਗੇ। ਸ਼ਿੰਦੇ ਦੇ ਇਸ ਐਲਾਨ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਭਾਜਪਾ ਦਾ ਹੀ ਹੋਵੇਗਾ। ਹਾਲਾਂਕਿ ਇਸ ਪੂਰੇ ਮਾਮਲੇ ‘ਤੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਵਿਧਾਇਕ ਦਲ ਦੀ ਬੈਠਕ 3 ਦਸੰਬਰ ਨੂੰ ਹੋ ਸਕਦੀ ਹੈ।