ਚੰਡੀਗੜ੍ਹ : ਡਰਾਈਵਰਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਅੱਜ ਯਾਨੀ ਮੰਗਲਵਾਰ ਨੂੰ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਨੂੰ ਜਾਣ ਵਾਲੇ ਭਾਰੀ ਵਾਹਨਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਮੱਦੇਨਜ਼ਰ ਅੱਜ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਇਹ ਵਾਹਨ ਚੰਡੀਗੜ੍ਹ ਵਿੱਚ ਦਾਖਲ ਨਹੀਂ ਹੋ ਸਕਣਗੇ। ਇਸ ਦੇ ਨਾਲ ਹੀ ਹਿਮਾਚਲ ਤੋਂ ਚੰਡੀਗੜ੍ਹ ਜਾਣ ਵਾਲੇ ਡਰਾਈਵਰਾਂ ਨੂੰ ਜ਼ੀਰਕਪੁਰ ਤੋਂ ਹੋ ਕੇ ਜਾਣਾ ਪਵੇਗਾ। ਜਾਣਕਾਰੀ ਅਨੁਸਾਰ ਵੀ.ਵੀ.ਆਈ.ਪੀ. ਦੀ ਆਮਦ ਕਾਰਨ ਟ੍ਰੈਫਿਕ ਪੁਲਿਸ ਨੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਆਰਜ਼ੀ ਪਾਬੰਦੀ ਲਗਾ ਦਿੱਤੀ ਹੈ, ਜਿਸ ਕਾਰਨ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੰਡੀਗੜ੍ਹ ਵੱਲ ਜਾਣ ਵਾਲੇ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਰਹੇਗੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ ਅਤੇ ਕਈ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ।