Home ਪੰਜਾਬ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ...

ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੀਤੀ ਸਖ਼ਤ ਸ਼ਬਦਾਂ ‘ਚ ਨਿੰਦਾ

0

ਮੋਹਾਲੀ : ਅੱਜ ਮੋਹਾਲੀ ‘ਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਹੈ ਕਿ ਇਸ ਹਮਲੇ ਦੀ ਪੂਰੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਦੇ ਪਿੱਛੇ ਕੌਣ ਹੈ ਕਿਸ ਦਾ ਹੱਥ ਹੈ। ਇਸ ਦੀ ਪੂਰੀ ਤਰ੍ਹਾਂ ਨਾਲ ਜਾਂਚ ਕੀਤੀ ਜਾਵੇਗੀ ਅਤੇ ਪੰਜਾਬ ਨੂੰ ਜੋ ਵੀ ਬਦਨਾਮ ਕਰ ਰਿਹਾ ਹੈ ਉਸ ਦਾ ਪਤਾ ਲਗਾਇਆ ਜਾਵੇਗਾ। ਪੰਜਾਬ ਨੂੰ ਬਦਨਾਮ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਦੀ ਚੌਕਸੀ ਸਦਕਾ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਕਾਬਪੋਸ਼ ਐਲਾਨੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਨ, ਜਿਸ ਕਾਰਨ ਪੰਜਾਬ ਪੁਲਿਸ ਨੇ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ, ਜਿਸ ਕਾਰਨ ਅੱਜ ਸਵੇਰੇ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ ਅਤੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ, ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ।

Exit mobile version