Home ਹਰਿਆਣਾ ਹਰਿਆਣਾ ਦੇ ਸਾਰੇ ਬੱਸ ਅੱਡਿਆਂ ‘ਤੇ ਅਪਾਹਜਾਂ ਨੂੰ ਮਿਲੇਗੀ ਇਹ ਵਿਸ਼ੇਸ਼ ਸਹੂਲਤ

ਹਰਿਆਣਾ ਦੇ ਸਾਰੇ ਬੱਸ ਅੱਡਿਆਂ ‘ਤੇ ਅਪਾਹਜਾਂ ਨੂੰ ਮਿਲੇਗੀ ਇਹ ਵਿਸ਼ੇਸ਼ ਸਹੂਲਤ

0

ਚੰਡੀਗੜ੍ਹ: ਹਰਿਆਣਾ ਸਰਕਾਰ (The Haryana Government) ਨੇ ਅਪਾਹਜਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਾਜ ਦੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ (State Transport Minister Anil Vij) ਨੇ ਬੀਤੇ ਦਿਨ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਹਰਿਆਣਾ ਦੇ ਸਾਰੇ ਬੱਸ ਅੱਡਿਆਂ ‘ਤੇ ਅਪਾਹਜਾਂ ਲਈ ਵ੍ਹੀਲ ਚੇਅਰਾਂ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਸਫ਼ਰ ਦੌਰਾਨ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

 ਰੋਡਵੇਜ਼ ਦੇ ਫਲੀਟ ਤੋਂ ਹਟਣਗੀਆਂ ਖਟਾਰਾ ਬੱਸਾਂ

ਅਨਿਲ ਵਿੱਜ ਨੇ ਕਿਹਾ ਕਿ ਸੂਬੇ ਵਿੱਚ ਚੱਲ ਰਹੀਆਂ ਸਾਰੀਆਂ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਜੋ ਕਿ ਖਸਤਾ ਹਾਲਤ ਵਿੱਚ ਹਨ। ਉਨ੍ਹਾਂ ਨੂੰ ਫਲੀਟ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ। ਰੋਡਵੇਜ਼ ਦੇ ਫਲੀਟ ਵਿੱਚੋਂ ਖ਼ਰਾਬ ਜਾਂ ਫਲੀਟ ਬੱਸਾਂ ਨੂੰ ਹਟਾ ਦਿੱਤਾ ਜਾਵੇਗਾ।

Exit mobile version