Home ਪੰਜਾਬ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਦੀ ਪਤਨੀ ਦਾ...

ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਦੀ ਪਤਨੀ ਦਾ ਬਿਆਨ ਆਇਆ ਸਾਹਮਣੇ

0

ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਦੀ ਪਤਨੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਨਰਾਇਣ ਸਿੰਘ ਦੀ ਪਤਨੀ ਨੇ ਮੀਡੀਆ ਦੇ ਸਾਹਮਣੇ ਵੱਡਾ ਖੁਲਾਸਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਦੀ ਪਤਨੀ ਨੇ ਦੱਸਿਆ ਕਿ ਉਸ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ 10.30 ਵਜੇ ਦੇ ਕਰੀਬ ਕਿਸੇ ਵਿਅਕਤੀ ਤੋਂ ਮਿਲੀ। ਉਸ ਨੇ ਦੱਸਿਆ ਕਿ ਨਰਾਇਣ ਸਿੰਘ ਸਵੇਰੇ ਕਰੀਬ 6.30 ਵਜੇ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕਿਸੇ ਪ੍ਰੋਗਰਾਮ ਵਿੱਚ ਜਾ ਰਿਹਾ ਹੈ। ਉਸ ਨੂੰ ਇਹ ਨਹੀਂ ਪਤਾ ਸੀ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਗਏ ਸਨ। ਉਸ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਦੋਵੇਂ ਵਕੀਲ ਹਨ।

ਨਰਾਇਣ ਸਿੰਘ ਚੌੜਾ ਦਾ ਸਬੰਧ ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਹੈ, ਜੋ ਚੰਡੀਗੜ੍ਹ ਜੇਲ੍ਹ ਬ੍ਰੇਕ ਕਾਂਡ ਦਾ ਵੀ ਦੋਸ਼ੀ ਹੈ। ਸਾਲ 2024 ‘ਚ 4 ਅੱਤਵਾਦੀ ਖਾਲਿਸਤਾਨੀ ਜੇਲ੍ਹ ਤੋੜ ਕੇ ਫਰਾਰ ਹੋ ਗਏ ਸਨ। ਦੋਸ਼ ਹੈ ਕਿ ਚੌੜਾ ਨੇ ਇਸ ਘਟਨਾ ‘ਚ ਮਦਦ ਕੀਤੀ ਸੀ। ਚੌੜਾ ਲੰਮਾ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਹੋ ਗਿਆ ਸੀ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਨਰਾਇਣ ਸਿੰਘ ਚੌੜਾ ਖ਼ਿਲਾਫ਼ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿੱਚ ਕਈ ਮਾਮਲੇ ਦਰਜ ਹਨ। ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਐਕਟ ਦੇ ਤਹਿਤ ਕੇਸਾਂ ਵਿੱਚ ਵੀ ਮੁਲਜ਼ਮ ਹੈ।

Exit mobile version