Home ਸੰਸਾਰ ਬ੍ਰਿਟਿਸ਼ ਸਾਂਸਦ ਨੇ ਕਿਹਾ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਿਹਾ ਤਸ਼ੱਦਦ, ਘਰ...

ਬ੍ਰਿਟਿਸ਼ ਸਾਂਸਦ ਨੇ ਕਿਹਾ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਿਹਾ ਤਸ਼ੱਦਦ, ਘਰ ਸਾੜੇ ਗਏ, ਪੁਜਾਰੀਆਂ ਨੂੰ ਜੇਲ੍ਹ ਭੇਜਿਆ ਗਿਆ

0

ਲੰਡਨ : ਬ੍ਰਿਟਿਸ਼ ਸਾਂਸਦ ਨੇ ਕਿਹਾ ਕਿ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਤਸ਼ੱਦਦ ਹੋ ਰਿਹਾ ਹੈ। ਬ੍ਰਿਟੇਨ ਦੇ ਸੰਸਦ ਮੈਂਬਰਾਂ ਨੇ ਬੰਗਲਾਦੇਸ਼ ‘ਚ ਹਿੰਦੂ ਭਾਈਚਾਰੇ ‘ਤੇ ਹੋ ਰਹੇ ਹਮਲਿਆਂ ‘ਤੇ ਚਿੰਤਾ ਪ੍ਰਗਟਾਈ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਸ਼ੇਖ ਹਸੀਨਾ ਦੇ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਹਿੰਦੂਆਂ ਦਾ ਸਫਾਇਆ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਾਊਸ ਆਫ ਕਾਮਨਜ਼ ਵਿੱਚ ਬਹਿਸ ਦੌਰਾਨ ਬਲੈਕਮੈਨ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਦੂਆਂ ਦੇ ਘਰ ਸਾੜ ਦਿੱਤੇ ਗਏ ਹਨ। ਉਨ੍ਹਾਂ ਦੀਆਂ ਦੁਕਾਨਾਂ ਅਤੇ ਘਰਾਂ ਦੀ ਭੰਨਤੋੜ ਕੀਤੀ ਜਾ ਰਹੀ ਹੈ। ਪੁਜਾਰੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

ਵਿਦੇਸ਼ ਵਿਭਾਗ ਦੀ ਮੰਤਰੀ ਕੈਥਰੀਨ ਵੈਸਟ ਨੇ ਕਿਹਾ ਕਿ ਅਸੀਂ ਭਾਰਤ ਸਰਕਾਰ ਦੀਆਂ ਚਿੰਤਾਵਾਂ ਤੋਂ ਜਾਣੂ ਹਾਂ। ਵੈਸਟ ਨੇ ਕਿਹਾ ਕਿ ਉਹ ਪਿਛਲੇ ਮਹੀਨੇ ਬੰਗਲਾਦੇਸ਼ ਗਈ ਸੀ। ਇਸ ਦੌਰਾਨ ਯੂਨਸ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ।

ਇਸ ਤੋਂ ਪਹਿਲਾ ਅਮਰੀਕਾ ਨੇ ਵੀ ਬੰਗਲਾਦੇਸ਼ ਵਿਚ ਹਿੰਦੂਆਂ ਅਤੇ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆਂ ‘ਤੇ ਚਿੰਤਾ ਪ੍ਰਗਟਾਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਕਿ ਬੰਗਲਾਦੇਸ਼ ਸਰਕਾਰ ਨੂੰ ਬੋਲਣ ਦੀ ਆਜ਼ਾਦੀ ਅਤੇ ਮੌਲਿਕ ਅਧਿਕਾਰਾਂ ਦਾ ਸਨਮਾਨ ਕਰਨ ਦੀ ਲੋੜ ਹੈ।

Exit mobile version