Home ਕੈਨੇਡਾ ਕੈਨੇਡਾ ‘ਚ ਦੋ ਭਰਾਵਾਂ ‘ਤੇ ਗੋਲੀਆ ਨਾਲ ਹੋਇਆ ਹਮਲਾ, ਇਕ ਦੀ ਮੌਤ,...

ਕੈਨੇਡਾ ‘ਚ ਦੋ ਭਰਾਵਾਂ ‘ਤੇ ਗੋਲੀਆ ਨਾਲ ਹੋਇਆ ਹਮਲਾ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

0

ਤਰਨਤਾਰਨ : ਕੈਨੇਡਾ ‘ਚ ਤਰਨਤਾਰਨ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ ਮ੍ਰਿਤਕ ਦਾ ਵੱਡਾ ਭਰਾ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਿਤਪਾਲ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਆਨੰਦਪੁਰ ਜ਼ਿਲ੍ਹਾ ਤਰਨਤਾਰਨ ਕਰੀਬ 6 ਮਹੀਨੇ ਪਹਿਲਾਂ ਆਪਣੇ ਵੱਡੇ ਭਰਾ ਖੁਸ਼ਵੰਤ ਸਿੰਘ ਕੋਲ ਕੈਨੇਡਾ ਦੇ ਬਰੈਂਪਟਨ ਸ਼ਹਿਰ ਪਹੁੰਚਿਆ ਸੀ।

ਬੀਤੇ ਦਿਨ ਜਦੋਂ ਪ੍ਰਿਤਪਾਲ ਸਿੰਘ ਅਤੇ ਉਸ ਦਾ ਵੱਡਾ ਭਰਾ ਖੁਸ਼ਵੰਤ ਸਿੰਘ ਆਪਣੇ ਕਿਰਾਏ ਦੇ ਮਕਾਨ ਦੇ ਬਾਹਰ ਖੜ੍ਹੀ ਕਾਰ ’ਤੇ ਡਿੱਗੀ ਬਰਫ ਨੂੰ ਸਾਫ਼ ਕਰ ਰਹੇ ਸਨ ਤਾਂ ਅਚਾਨਕ ਕੁਝ ਹਮਲਾਵਰਾਂ ਨੇ ਆ ਕੇ ਦੋਵਾਂ ਭਰਾਵਾਂ ’ਤੇ ਸਿੱਧੀ ਗੋਲੀ ਚਲਾ ਦਿੱਤੀ, ਜਿਸ ਵਿੱਚ ਪ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜਾ ਭਰਾ ਖੁਸ਼ਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਾਰਾ ਪਰਿਵਾਰ ਰੋਣ ਲੱਗ ਪਿਆ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

Exit mobile version